6110 ਆਂਗਨਵਾੜੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ : ਰਾਏ
6110 ਆਂਗਨਵਾੜੀ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ : ਰਾਏ
Publish Date: Thu, 05 Mar 2026 04:27 PM (IST)
Updated Date: Thu, 05 Mar 2026 04:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ 6110 ਆਂਗਨਵਾੜੀ ਅਸਾਮੀਆਂ ਭਰੀਆਂ ਜਾਣਗੀਆਂ। ਵਿਧਾਨ ਸਭਾ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰਾਂ (ਕੇਵਲ ਇਸਤਰੀਆਂ) ਨੂੰ 25 ਫਰਵਰੀ ਤੋਂ 11 ਮਾਰਚ 2026 ਰਾਤ 11.59 ਵਜੇ ਤੱਕ ਆਨਲਾਈਨ ਅਰਜ਼ੀਆਂ ਦੇਣ ਦਾ ਮੌਕਾ ਹੈ। ਅਰਜ਼ੀਆਂ ਸਿਰਫ਼ ਵੈੱਬਸਾਈਟ sswcd.punjab.gov.in ਰਾਹੀਂ ਨਿਰਧਾਰਤ ਫਾਰਮੈਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾਂ ਕਰਵਾਈਆਂ ਜਾਣਗੀਆਂ। ਪਹਿਲਾਂ ਅਪਲਾਈ ਕਰ ਚੁੱਕੇ ਉਮੀਦਵਾਰਾਂ ਨੂੰ ਮੁੜ ਅਰਜ਼ੀ ਦੇਣ ਦੀ ਲੋੜ ਨਹੀਂ ਪਰ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋਈਆਂ ਅਰਜ਼ੀਆਂ ਵਾਲੇ ਉਮੀਦਵਾਰ ਮੁੜ ਅਪਲਾਈ ਕਰ ਸਕਦੇ ਹਨ। ਵਿਧਾਇਕ ਰਾਏ ਨੇ ਕਿਹਾ ਕਿ ਇਹ ਭਰਤੀ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ, ਸੰਤੁਲਿਤ ਪੋਸ਼ਣ ਅਤੇ ਸੰਵੇਦਨਸ਼ੀਲ ਦੇਖਭਾਲ ਮੁਹੱਈਆ ਕਰਵਾਉਣ ਲਈ ਯੋਗ ਸਟਾਫ ਯਕੀਨੀ ਬਣਾਏਗੀ। ਇਸ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ ਅਤੇ ਬੱਚਿਆਂ ਦੇ ਵਿਕਾਸ ਨੂੰ ਮਜ਼ਬੂਤੀ ਮਿਲੇਗੀ।