ਅਗਨੀਵੀਰ ਆਰਮੀ ਭਰਤੀ ਲਈ ਰਜਿਸਟ੍ਰੇਸ਼ਨ ਸ਼ੁਰੂ
ਅਗਨੀਵੀਰ ਆਰਮੀ ਭਰਤੀ ਲਈ ਰਜਿਸਟ੍ਰੇਸ਼ਨ ਸ਼ੁਰੂ
Publish Date: Thu, 05 Mar 2026 05:07 PM (IST)
Updated Date: Thu, 05 Mar 2026 05:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਭਾਰਤੀ ਸੈਨਾ ਵਿੱਚ ਅਗਨੀਵੀਰ ਸਕੀਮ ਅਧੀਨ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਜਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ 18 ਤੋਂ 22 ਸਾਲ ਉਮਰ ਦੇ 12ਵੀਂ ਪਾਸ ਯੋਗ ਪ੍ਰਾਰਥੀ ਅਪਲਾਈ ਕਰ ਸਕਦੇ ਹਨ ਅਤੇ ਉਹਨਾਂ ਨੂੰ ਆਰਮੀ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣਾ ਲਾਜ਼ਮੀ ਹੈ। ਉਮਰ ਹੱਦ ਨੂੰ 21 ਸਾਲ ਤੋਂ ਵਧਾ ਕੇ 22 ਸਾਲ ਕੀਤਾ ਗਿਆ ਹੈ। ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ ਵੱਖ ਪੋਸਟਾਂ ਲਈ ਵੀ ਅਰਜ਼ੀ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਅਧਿਕਾਰਤ ਵੈਬਸਾਈਟ ਐੱਟਟੀਟੀਪੀਐੱਸ://ਜਾਇਨਇੰਡੀਅਨਆਰਮੀ.ਐੱਨਆਈਸੀ.ਇੰਨ ਵੇਖੀ ਜਾ ਸਕਦੀ ਹੈ ਜਾਂ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵਿੱਚ ਸਿੱਧੇ ਸੰਪਰਕ ਕੀਤਾ ਜਾ ਸਕਦਾ ਹੈ।