ਤੇਜ਼ੀ ਨਾਲ ਚੱਲ ਰਹੀ ਹੈ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ : ਰਾਏ
ਤੇਜ਼ੀ ਨਾਲ ਚੱਲ ਰਹੀ ਹੈ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ : ਰਾਏ
Publish Date: Wed, 25 Feb 2026 04:57 PM (IST)
Updated Date: Wed, 25 Feb 2026 05:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਜੋ ਖੁਦ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਮੁਫਤ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਰਜਿਸਟ੍ਰੇਸ਼ਨ ਲਈ ਪਰਿਵਾਰ ਕੋਲ ਆਧਾਰ ਨਾਲ ਲਿੰਕ ਮੋਬਾਈਲ ਫੋਨ ਹੋਣਾ ਜ਼ਰੂਰੀ ਹੈ। ਪ੍ਰਕਿਰਿਆ ਵਿਚ ਪਹਿਲਾਂ ਪਰਚੀ ਲਈ ਜਾਂਦੀ ਹੈ, ਫਿਰ ਸੈਲਫ ਡੈਕਲੇਰੇਸ਼ਨ ਫਾਰਮ ਭਰਿਆ ਜਾਂਦਾ ਹੈ ਅਤੇ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਰਜਿਸਟ੍ਰੇਸ਼ਨ ਪੂਰੀ ਕੀਤੀ ਜਾਂਦੀ ਹੈ। ਕਿਸੇ ਵੀ ਮੁਸ਼ਕਲ ਨੂੰ ਮੌਕੇ ’ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਨੂੰ ਕੰਪਿਊਟਰ ਦੀ ਜਾਣਕਾਰੀ ਹੈ, ਉਹ ਇਸ ਰਜਿਸਟ੍ਰੇਸ਼ਨ ਵਿਚ ਸਹਾਇਕ ਵਜੋਂ ਕੰਮ ਕਰਕੇ ਰੁਜ਼ਗਾਰ ਪ੍ਰਾਪਤ ਕਰ ਸਕਦੇ ਹਨ ਅਤੇ ਵਧੀਆ ਪ੍ਰਦਰਸ਼ਨ ਵਾਲੇ ਆਪਰੇਟਰਾਂ ਨੂੰ ਭਵਿੱਖ ’ਚ ਸਿਹਤ ਮਿੱਤਰ ਸਕੀਮ ਅਧੀਨ ਨੌਕਰੀ ਵੀ ਮਿਲ ਸਕਦੀ ਹੈ। ਵਿਧਾਇਕ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਇਹ ਕਾਰਡ ਬਣਵਾ ਕੇ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਲੈਣ।