- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਵਾਇਆ ਸਮਾਗਮ ਅਤੇ ਮੈਡੀਕਲ ਕੈਂਪ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹੰਦ ਵਿਖੇ ਸੰਤ ਨਾਮਦੇਵ ਸੋਸ਼ਲ ਤੇ ਵੈਲਫੇਅਰ ਸੁਸਾਇਟੀ ਵੱਲੋਂ ਸੰਤ ਸ਼੍ਰੋਮਣੀ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਜੈ ਸਿੰਘ ਤੇ ਜਨਰਲ ਸਕੱਤਰ ਗੁਲਸ਼ਨ ਰਾਏ ਬੋਬੀ ਨੇ ਦੱਸਿਆ ਕਿ ਸੰਤ ਸ਼੍ਰੋਮਣੀ ਨਾਮਦੇਵ ਭਾਈਚਾਰੇ ਦੀ ਇਸ ਸੁਸਾਇਟੀ ਦਾ ਮੁੱਖ ਮੰਤਵ ਸੰਤ ਬਾਬਾ ਨਾਮਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਅਤੇ ਸਮਾਜ ਸੇਵਾ ਦੇ ਕਾਰਜਾਂ ਰਾਹੀਂ ਉਨ੍ਹਾਂ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਹੈ। ਇਸ ਦਿਹਾੜੇ ਨੂੰ ਸਮਰਪਿਤ ਸੁਖਮਣੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਭੋਗ ਉਪਰੰਤ ਸੰਗਤਾਂ ਲਈ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਦੌਰਾਨ ਡਾ. ਮਹਿੰਦਰ ਸਿੰਘ ਜੱਸਲ ਦੀ ਦੇਖਰੇਖ ਹੇਠ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ, ਜਿਸ ਦਾ ਉਦਘਾਟਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸੇਵਾਮੁਕਤ ਐਸਈ ਰਵਿੰਦਰ ਸਿੰਘ ਵੱਲੋਂ ਕੀਤਾ ਗਿਆ। ਸਮਾਗਮ ਦੌਰਾਨ ਪ੍ਰਧਾਨ ਜੈ ਸਿੰਘ ਨੇ ਪਹੁੰਚੀਆਂ ਸੰਗਤਾਂ ਅਤੇ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ, ਲੁਧਿਆਣਾ ਤੋਂ ਰਵਿੰਦਰ ਪੁਰਬਾ, ਚੰਡੀਗੜ੍ਹ ਤੋਂ ਓਮ ਪ੍ਰਕਾਸ਼, ਮੰਡੀ ਗੋਬਿੰਦਗੜ੍ਹ ਅਤੇ ਮੋਰਿੰਡਾ ਤੋਂ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਸਤੀਸ਼ ਮੁੱਕਰ, ਵਾਈਸ ਚੇਅਰਮੈਨ ਕਸ਼ਮੀਰ ਸਿੰਘ, ਉਪ ਪ੍ਰਧਾਨ ਅਮਰੀਕ ਸਿੰਘ, ਮਨੀਸ਼ ਸੱਪਲ, ਪੁਸ਼ਪਿੰਦਰ ਕੁਮਾਰ, ਕ੍ਰਿਸ਼ਨ ਬੇਦੀ, ਵਿਕਰਮਜੀਤ ਸਿੰਘ, ਰਮਨਜੀਤ ਸਿੰਘ, ਮੋਹਨਜੀਤ ਸਿੰਘ ਪਟਵਾਰੀ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਕੌਂਸਲਰ ਪ੍ਰਵੀਨ ਕੁਮਾਰੀ, ਸੁਖਵਿੰਦਰ ਕੌਰ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।