- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਕਰਦੇ ਹਨ ਮਜ਼ਬੂਤ : ਰਾਏ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਵਿਖੇ ਕਰਵਾਏ ਗਏ ਦੋ ਵੱਖ-ਵੱਖ ਜਾਗਰਣ ਪ੍ਰੋਗਰਾਮਾਂ ’ਚ ਸ਼ਿਰਕਤ ਕੀਤੀ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਧਾਰਮਿਕ ਪ੍ਰੋਗਰਾਮ ਕਰਵਾਉਣ ਲਈ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਅਮੀਰ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਸਾਰਿਆਂ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਆਪ ਆਗੂ ਰਮੇਸ਼ ਕੁਮਾਰ ਸੋਨੂ ਨੇ ਦੱਸਿਆ ਕਿ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਪੀਰ ਕਲੋਨੀ ਸਰਹਿੰਦ ਅਤੇ ਧਿੰਗੜਾ ਮੁਹੱਲਾ ਹੁਮਾਯੂੰਪੁਰ ਵਿਖੇ ਕਰਵਾਏ ਗਏ ਜਾਗਰਣਾਂ ’ਚ ਸ਼ਿਰਕਤ ਕੀਤੀ ਗਈ, ਜਿੱਥੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਰਜੇਸ਼ ਉੱਪਲ, ਕੌਂਸਲਰ ਪਵੇਲ ਹਾਂਡਾ, ਕੌਂਸਲਰ ਬਲਜਿੰਦਰ ਗੋਲਾ, ਕੌਂਸਲਰ ਬਲਦੇਵ ਜਲਾਲ, ਬਲਾਕ ਸੰਮਤੀ ਮੈਂਬਰ ਮਨਦੀਪ ਪੋਲਾ, ਹਿਤੇਸ਼ ਉਪਲ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ।