- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵੱਲੋਂ ਰਾਨਡਿਵੂ 2026-27 ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵੱਲੋਂ ਅੰਡਰਗ੍ਰੈਜੂਏਟ ਤੇ ਪੋਸਟ-ਗ੍ਰੈਜੂਏਟ ਕਲਾਸਾਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਵਿਸ਼ੇਸ਼ ਸਮਾਗਮ ਰਾਨਡਿਵੂ 2026-27 ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਤੇ ਸ਼ਖ਼ਸੀਅਤ ਨੂੰ ਨਿਖਾਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਮੁਕਾਬਲਾ ਤਿੰਨ ਪੜਾਵਾਂ ਜਾਣ-ਪਛਾਣ, ਪ੍ਰਤਿਭਾ ਅਤੇ ਸਵਾਲ-ਜਵਾਬ ਦੇ ਗੇੜ ’ਚ ਕਰਵਾਇਆ ਗਿਆ। ਸਮਾਗਮ ’ਚ ਰਸਾਇਣ ਵਿਗਿਆਨ ਵਿਭਾਗ ਦੇ ਡਾ. ਕੁਲਦੀਪ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਹਰਬੀਰ ਕੌਰ ਨੇ ਜੱਜਾਂ ਦੀ ਭੂਮਿਕਾ ਨਿਭਾਈ। ਮੁਕਾਬਲੇ ਦੌਰਾਨ ਪ੍ਰਿਅੰਕਾ ਰਾਜਪੂਤ ਨੂੰ ਮਿਸ ਰਾਨਡਿਵੂ ਤੇ ਸਾਹਿਬਜੀਤ ਸਿੰਘ ਨੂੰ ਮਿਸਟਰ ਰਾਨਡਿਵੂ ਚੁਣਿਆ ਗਿਆ। ਗੁਰਨੂਰ ਕੌਰ ਨੇ ਮਿਸ ਟੈਲੇਂਟ ਅਤੇ ਹਰਮਨਜੋਤ ਸਿੰਘ ਨੇ ਮਿਸਟਰ ਟੈਲੇਂਟ ਦਾ ਖ਼ਿਤਾਬ ਜਿੱਤਿਆ। ਇਸ ਤੋਂ ਇਲਾਵਾ ਜਸ਼ਨਪ੍ਰੀਤ ਕੌਰ ਮਿਸ ਐਲੀਗੈਂਟ ਅਤੇ ਨਰਜਿੰਦਰ ਸਿੰਘ ਮਿਸਟਰ ਪਰਸਨੈਲਿਟੀ ਬਣੇ। ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਗੌਰੀ ਹਾਂਡਾ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅਖ਼ੀਰ ’ਚ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਕਨਵੀਨਰ ਡਾ. ਮਨਿੰਦਰ ਕੈਂਥ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਬ੍ਰਹਮਜੋਤ ਕੌਰ, ਪ੍ਰੋ. ਮਨਮੀਤ ਕੌਰ, ਪ੍ਰੋ. ਭਾਗਵਿੰਦਰ ਕੌਰ, ਪ੍ਰੋ. ਮਨਜੋਤ ਕੌਰ, ਪ੍ਰੋ. ਅੰਮ੍ਰਿਤ ਕੌਰ, ਪ੍ਰੋ. ਹਰਸੁਮੀਤ ਸਿੰਘ, ਪ੍ਰੋ. ਸਹਿਜਦੀਪ ਕੌਰ, ਪ੍ਰੋ. ਦਿਸ਼ਾ, ਪ੍ਰੋ. ਅੰਮ੍ਰਿਤਪਾਲ ਕੌਰ, ਪ੍ਰੋ. ਸ਼ਿਵਾਨੀ, ਪ੍ਰੋ. ਜਸਮੀਨ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।