ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ਼
Publish Date: Tue, 24 Feb 2026 05:49 PM (IST)
Updated Date: Tue, 24 Feb 2026 05:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਵੱਲੋਂ ਇਕ ਵਿਅਕਤੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਪੁਲ ਸੂਆ ਨੇੜੇ ਨਵੀ ਕਚਿਹਰੀ ਵਿਖੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ ਕੋਈ ਬਰਾਮਦਗੀ ਨਹੀਂ ਹੋਈ ਪਰ ਉਸ ਦਾ ਡੋਪ ਟੈਸਟ ਪਾਜ਼ੇਟਿਵ ਆਇਆ। ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਵਿਜੈ ਕੁਮਾਰ ਉਰਫ਼ ਅਨੁਰਾਗ ਵਜੋਂ ਹੋਈ ਹੈ।