ਫੋਟੋ ਕੈਪਸ਼ਨ
ਸੈਕਰਡ ਹਾਰਟ ਸਕੂਲ ਜਲਾਲਪੁਰ ਵਿਖੇ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 04:36 PM (IST)
Updated Date: Tue, 27 Jan 2026 04:40 PM (IST)
ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ ਵਿਚ 77ਵਾਂ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਪੂਰੇ ਸਨਮਾਨ ਨਾਲ ਲਹਿਰਾਇਆ ਗਿਆ। ਨੰਨ੍ਹੇ-ਮੁੰਨ੍ਹੇ ਬੱਚੇ ਰੰਗ-ਬਿਰੰਗੇ ਕੱਪੜਿਆਂ ਵਿਚ ਸਜੇ-ਧਜੇ ਨਜ਼ਰ ਆਏ ਅਤੇ ਉਨ੍ਹਾਂ ਨੇ ਸਮਾਗਮ ਵਿਚ ਵਧੀਆ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ, ਨਾਟਕ ਅਤੇ ਕਵਿਜ਼ ਪੇਸ਼ ਕੀਤੇ। ਪ੍ਰਿੰਸੀਪਲ ਦਿਵਿਆ ਮਹਿਤਾ, ਮੈਨੇਜਿੰਗ ਡਾਇਰੈਕਟਰ ਜੇਪੀਐਸ ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਨਾਵੇਰਾ ਜੌਲੀ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ।