ਬਸੀ ਪਠਾਣਾਂ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਬਸੀ ਪਠਾਣਾਂ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
Publish Date: Tue, 27 Jan 2026 04:52 PM (IST)
Updated Date: Tue, 27 Jan 2026 04:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਅਨਾਜ ਮੰਡੀ ਵਿਖੇ ਕਰਵਾਏ ਗਣਤੰਤਰ ਦਿਵਸ ਸਮਾਗਮ ਵਿਚ ਐੱਸਡੀਐੱਮ ਹਰਵੀਰ ਕੌਰ ਨੇ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਇਆ, ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਤੇ ਇਲਾਕਾ ਵਾਸੀਆਂ ਨੂੰ 77ਵੇਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵੀ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ। ਐੱਸਡੀਐੱਮ ਨੇ ਲੋੜਵੰਦਾਂ ਨੂੰ ਟਰਾਈਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਤੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡੀਐਸਪੀ ਰਾਜ ਕੁਮਾਰ, ਐੱਸਐੱਚਓ ਬਲਵੀਰ ਸਿੰਘ, ਮਾਰਕੀਟ ਕਮੇਟੀ ਸਕੱਤਰ ਕਮਲਜੀਤ ਸਿੰਘ, ਲੇਖਾਕਾਰ ਸੁਖਦੇਵ ਸਿੰਘ ਤੇ ਹੋਰ ਅਧਿਕਾਰੀ ਤੇ ਮੋਹਤਬਰ ਸ਼ਖ਼ਸੀਅਤਾਂ ਮੌਜੂਦ ਸਨ।