ਨਗਰ ਕੌਂਸਲ ਸਰਹਿੰਦ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਨਗਰ ਕੌਂਸਲ ਸਰਹਿੰਦ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
Publish Date: Tue, 27 Jan 2026 04:32 PM (IST)
Updated Date: Tue, 27 Jan 2026 04:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਗਰ ਕੌਂਸਲ ਸਰਹਿੰਦ ਵਿਖੇ 77ਵਾਂ ਗਣਤੰਤਰ ਦਿਵਸ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਤੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ ਨੇ ਝੰਡਾ ਲਹਿਰਾਇਆ, ਜਦਕਿ ਪੁਲਿਸ ਟੁਕੜੀ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ। ਸਮਾਗਮ ਵਿੱਚ ਨਗਰ ਕੌਂਸਲ ਦੇ ਅਧਿਕਾਰੀ-ਕਰਮਚਾਰੀਆਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਰਹਿੰਦ ਮੰਡੀ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਆਸ਼ਾ ਰਾਣੀ, ਦਵਿੰਦਰ ਕੌਰ, ਅਰਵਿੰਦਰ ਸਿੰਘ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਅਸੀਸ ਅੱਤਰੀ, ਮੋਹਿਤ ਸੂਦ, ਪਵੇਲ ਹਾਂਡਾ, ਗੁਰਮੀਤ ਬਾਜਵਾ, ਐਡਵੋਕੇਟ ਰਾਹੁਲ ਰੀਨਾ ਰਾਣੀ ਤੇ ਐਡਵੋਕੇਟ ਅਮਰਿੰਦਰ ਮੰਡੋਫਲ ਆਦਿ ਮੌਜੂਦ ਸਨ।