ਐੱਸਡੀ ਮਾਡਲ ਸਕੂਲ ’ਚ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ
ਐੱਸਡੀ ਮਾਡਲ ਸਕੂਲ ’ਚ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ
Publish Date: Sun, 25 Jan 2026 05:28 PM (IST)
Updated Date: Sun, 25 Jan 2026 05:31 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਐੱਸਡੀ ਮਾਡਲ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਇਮਾਰਤ ’ਤੇ ਤਿਰੰਗੇ ਝੰਡੇ ਲਗਾਏ ਗਏ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਫਲੈਗ ਮਾਰਚ ਵੀ ਕੱਢਿਆ ਗਿਆ। ਸਾਰੇ ਸਕੂਲ ਨੂੰ ਤਿਰੰਗੇ ਝੰਡਿਆਂ, ਗੁਬਾਰਿਆਂ, ਦੁਪੱਟਿਆਂ, ਫੁੱਲਾਂ ਅਤੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਸੁੰਦਰ ਚਾਰਟ ਲਗਾ ਕੇ ਸਜਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਦੇਸ਼ ਭਗਤੀ ਦੀਆਂ ਕਵਿਤਾਵਾਂ ਵੀ ਪੜ੍ਹੀਆਂ। ਇਸ ਮੌਕੇ ਸਕੂਲ ਮੈਨੇਜਰ ਏਕਾਂਸ਼ ਢੰਡ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਏਕਾਂਸ਼ ਢੰਡ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਦੱਸਿਆ। ਇਸ ਮੌਕੇ ‘ਤੇ ਸਕੂਲ ਚੇਅਰਮੈਨ ਵਿਨੋਦ ਢੰਡ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ। ਅੰਤ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।