ਐਜੂਕੇਸ਼ਨ ਇੰਸਟ੍ਰਕਟਰ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ
ਐਜੂਕੇਸ਼ਨ ਇੰਸਟ੍ਰਕਟਰ ਦੀ ਭਰਤੀ ਲਈ ਅਰਜੀਆਂ ਦੀ ਮੰਗ
Publish Date: Wed, 11 Mar 2026 05:54 PM (IST)
Updated Date: Wed, 11 Mar 2026 05:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਦਫਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਫਤਹਿਗੜ੍ਹ ਸਾਹਿਬ ਵਿਖੇ 11 ਮਹੀਨਿਆ ਲਈ ਠੇਕੇ ਦੇ ਆਧਾਰ ’ਤੇ ਇੱਕ ਐਜੂਕੇਸ਼ਨ ਇੰਸਟ੍ਰਕਟਰ ਦੀ ਭਰਤੀ ਕੀਤੀ ਜਾਣੀ ਹੈ। ਜਿਸ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾ ਨੂੰ ਪਹਿਲ ਦਿੱਤੀ ਜਾਵੇਗੀ। ਇਸ ਭਰਤੀ ਲਈ ਉਮੀਦਵਾਰ ਨੇ ਗ੍ਰੈਜ਼ੂਏਸ਼ਨ, ਹਿਸਾਬ ਵਿਸ਼ੇ ਨਾਲ ਪਾਸ ਕੀਤੀ ਹੋਵੇ। ਚਾਹਵਾਨ ਉਮੀਦਵਾਰ ਆਪਣੀਆ ਪ੍ਰਤੀ ਬੇਨਤੀਆਂ ਸਮੇਤ ਬਾਇਓ ਡਾਟਾ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਨੇੜੇ ਬੱਚਤ ਭਵਨ, ਫਤਹਿਗੜ੍ਹ ਸਾਹਿਬ ਵਿਖੇ 17 ਮਾਰਚ ਨੂੰ ਸ਼ਾਮ 4 ਵਜੇ ਤੱਕ ਜਮ੍ਹਾਂ ਕਰਵਾ ਸਕਦੇ ਹਨ।