- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸਿੱਖਿਆ ਦਿਵਸ ਮੌਕੇ ਖੋਜ ਕਾਨਫਰੰਸ ਦਾ ਆਯੋਜਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਸਿੱਖਿਆ ਦਿਵਸ ਮੌਕੇ ਕਿਸ਼ੋਰਾਂ ’ਚ ਹਮਲਾਵਰ ਵਿਵਹਾਰ ਦੇ ਮਨੋਵਿਗਿਆਨਕ, ਸਮਾਜਿਕ ਤੇ ਵਿਵਹਾਰਕ ਪਹਿਲੂਆਂ ਨੂੰ ਸਮਝਣ ਦੇ ਉਦੇਸ਼ ਨਾਲ ਵਿਦਿਆਰਥੀ ਖੋਜ ਕਾਨਫਰੰਸ ਕਰਵਾਈ ਗਈ। ਕਾਨਫਰੰਸ ਦਾ ਵਿਸ਼ਾ ‘ਕਿਸ਼ੋਰਾਂ ਵਿਚ ਹਮਲਾਵਰ ਵਿਵਹਾਰ: ਜੋਖਮ ਕਾਰਕਾਂ ਤੋਂ ਮਾਨਸਿਕ ਦ੍ਰਿੜ੍ਹਤਾ ਤੱਕ—ਖੋਜ, ਰੋਕਥਾਮ ਤੇ ਦਖ਼ਲਅੰਦਾਜ਼ੀ’ ਸੀ। ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਅਤੇ ਮਨੋਵਿਗਿਆਨਕ ਚੁਣੌਤੀਆਂ ਦੇ ਹੱਲ ਲਈ ਵੀ ਯੋਗਦਾਨ ਪਾਉਣਾ ਚਾਹੀਦਾ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਖੋਜ ਅਤੇ ਅਕਾਦਮਿਕ ਸੰਵਾਦ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਤੇ ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀਕੋਣ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿੱਖਿਆ ਵਿਭਾਗ ਦੀ ਮੁਖੀ ਡਾ. ਹਰਨੀਤ ਬਿਲਿੰਗ ਨੇ ਸਵਾਗਤੀ ਭਾਸ਼ਣ ਦਿੱਤਾ। ਪਹਿਲੇ ਤਕਨੀਕੀ ਸੈਸ਼ਨ ’ਚ ਮਨੋਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਐਸੋਸੀਏਟ ਪ੍ਰੋਫੈਸਰ ਡਾ. ਇੰਦਰਪ੍ਰੀਤ ਕੌਰ ਸੰਧੂ ਅਤੇ ਮਨੋਚਿਕਿਤਸਾ ਵਿਭਾਗ, ਪੀਜੀਆਈ, ਚੰਡੀਗੜ੍ਹ ਦੇ ਡਾ. ਅੰਕਿਤ ਡਾਂਗੀ ਨੇ ਵਿਸ਼ਾ ਮਾਹਿਰਾਂ ਵਜੋਂ ਵਿਚਾਰ ਸਾਂਝੇ ਕੀਤੇ। ਦੂਜੇ ਅਤੇ ਤੀਜੇ ਤਕਨੀਕੀ ਸੈਸ਼ਨਾਂ ’ਚ ਪੰਜਾਬ ਦੇ ਵੱਖ-ਵੱਖ ਸਿੱਖਿਆ ਕਾਲਜਾਂ ਦੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਵੱਲੋਂ ਆਨਲਾਈਨ ਅਤੇ ਆਫਲਾਈਨ ਮਾਧਿਅਮ ਰਾਹੀਂ 15 ਖੋਜ ਪੱਤਰ ਪੇਸ਼ ਕੀਤੇ ਗਏ। ਇਨ੍ਹਾਂ ਸੈਸ਼ਨਾਂ ਦੀ ਪ੍ਰਧਾਨਗੀ ਮਨੋਵਿਗਿਆਨੀ ਅਤੇ ਪੁਨਰਵਾਸ ਕੌਂਸਲਰ ਡਾ. ਕਿਰਨ ਸਚਦੇਵਾ ਨੇ ਕੀਤੀ। ਸਮਾਪਤੀ ਸੈਸ਼ਨ ’ਚ ਕਾਨਫਰੰਸ ਕੋਆਰਡੀਨੇਟਰ ਨਵਜੋਤ ਕੌਰ ਨੇ ਰਿਪੋਰਟ ਪੇਸ਼ ਕੀਤੀ। ਡਾ. ਸੁਮਨ ਪ੍ਰੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ।