ਬਾਦਲ ਨੇ ਕਿਹਾ ਕਿ ਇਹਨਾਂ ਚੋਣਾਂ ਵਿੱਚ ਜਿਥੇ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਪਾਰਟੀਆਂ ਨੂੰ ਕਾਗਜ਼ ਤੱਕ ਨਹੀਂ ਭਰਨ ਦਿੱਤੇ ਗਏ ਉਥੇ ਪਾਰਟੀ ਦੇ ਜੇਤੂ ਉਮੀਦਵਾਰਾਂ ਦੇ ਕਾਗਜ਼ ਵੀ ਵੱਡੇ ਪੱਧਰ ਤੇ ਰੱਦ ਕੀਤੇ ਗਏ ਹਨ। ਜਿਸ ਸਬੰਧੀ ਪਾਰਟੀ ਵੱਲੋਂ ਹਾਈ ਕੋਰਟ ਵਿੱਚ ਆਪ ਸਰਕਾਰ ਤੇ ਪ੍ਰਸ਼ਾਸਨ ਅਧਿਕਾਰੀਆਂ ਦੀ ਜਵਾਬਦੇਹੀ ਬਣਾਈ ਗਈ ਹੈ।

ਗੁਰਪ੍ਰੀਤ ਸਿੰਘ ਮਹਿਕ, ਅਮਲੋਹ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਿੱਜੀ ਦੌਰੇ ਤੇ ਹਲਕਾ ਅਮਲੋਹ ਦੇ ਪਿੰਡ ਰੰਘੇੜੀ ਕਲਾ ਵਿਖੇ ਪੁੱਜੇ। ਇਸ ਮੌਕੇ ਤੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੋਂ ਇਲਾਵਾ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ।
ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰੰਘੇੜੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਨਗਰ ਕੌਂਸਲ ਚੋਣਾਂ ਲੜੀਆਂ ਨਹੀਂ ਜਾ ਰਹੀਆਂ ਸਗੋਂ ਹਰ ਧਾਂਦਲੀ ਕਰਕੇ ਲੁੱਟੀਆਂ ਜਾ ਰਹੀਆਂ ਹਨ। ਜਿਸ ਦਾ ਹਿਸਾਬ ਸਮਾਂ ਆਉਣ ਤੇ ਆਪ ਦੀ ਲੀਡਰਸ਼ਿਪ 'ਚ ਬਣੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਲਿਆ ਜਾਵੇਗਾ।
ਬਾਦਲ ਨੇ ਕਿਹਾ ਕਿ ਇਹਨਾਂ ਚੋਣਾਂ ਵਿੱਚ ਜਿਥੇ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਪਾਰਟੀਆਂ ਨੂੰ ਕਾਗਜ਼ ਤੱਕ ਨਹੀਂ ਭਰਨ ਦਿੱਤੇ ਗਏ ਉਥੇ ਪਾਰਟੀ ਦੇ ਜੇਤੂ ਉਮੀਦਵਾਰਾਂ ਦੇ ਕਾਗਜ਼ ਵੀ ਵੱਡੇ ਪੱਧਰ ਤੇ ਰੱਦ ਕੀਤੇ ਗਏ ਹਨ। ਜਿਸ ਸਬੰਧੀ ਪਾਰਟੀ ਵੱਲੋਂ ਹਾਈ ਕੋਰਟ ਵਿੱਚ ਆਪ ਸਰਕਾਰ ਤੇ ਪ੍ਰਸ਼ਾਸਨ ਅਧਿਕਾਰੀਆਂ ਦੀ ਜਵਾਬਦੇਹੀ ਬਣਾਈ ਗਈ ਹੈ।
ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਤੇ ਆਗੂ ਆਪ ਸਰਕਾਰ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੀ ਨਹੀਂ ਦੇ ਰਹੇ ਸਗੋਂ ਇਹ ਚੋਣਾਂ ਡੱਟ ਕੇ ਲੜ ਰਹੇ ਹਨ। ਉਹਨਾਂ ਹਲਕਾ ਅਮਲੋਹ ਦੀ ਗੱਲ ਕਰਦਿਆਂ ਕਿਹਾ ਕਿ ਇਸ ਹਲਕੇ ਨੂੰ ਬਹੁਤ ਹੀ ਮਿਹਨਤੀ ਨੌਜਵਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਿੱਤਾ ਗਿਆ ਹੈ। ਜਿਸ ਨੂੰ 2027 ਵਿੱਚ ਵੱਡੀ ਜਿੱਤ ਦਿਵਾਉਣੀ ਹਲਕਾ ਅਮਲੋਹ ਦੇ ਵਾਸੀਆਂ ਅਹਿਮ ਜ਼ਿੰਮੇਵਾਰੀ ਹੈ ਤਾਂ ਜੋ ਹਲਕਾ ਅਮਲੋਹ ਦੀ ਤਰੱਕੀ ਤੇ ਖੁਸ਼ਹਾਲੀ ਲਈ ਰਾਜੂ ਖੰਨਾ ਅਹਿਮ ਰੋਲ ਅਦਾ ਕਰ ਸਕੇ।
ਸੁਖਬੀਰ ਸਿੰਘ ਬਾਦਲ ਅੱਜ ਰੰਘੇੜੀ ਕਲਾ ਵਿਖੇ ਜ਼ਿਥੇ ਸਾਬਕਾ ਬਲਾਕ ਸੰਮਤੀ ਮੈਂਬਰ ਸਿਕੰਦਰ ਸਿੰਘ ਮੋਤੀ, ਯੂਥ ਆਗੂ ਸੋਨੀ ਰੰਘੇੜੀ ਦੇ ਗ੍ਰਹਿ ਵਿਖੇ ਪੁੱਜੇ ਉਥੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਰੰਘੇੜੀ ਦੀ ਅਗਵਾਈ ਵਿੱਚ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।
ਇਸ ਮੌਕੇ ਤੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਭਾਰਤ ਭੂਸ਼ਨ ਟੋਨੀ,ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਡਾ ਅਰੁਜਨ ਸਿੰਘ ਅਮਲੋਹ, ਪ੍ਰਧਾਨ ਬਹਾਦਰ ਸਿੰਘ ਹੈਬਤਪੁਰ, ਸੀਨੀਅਰ ਆਗੂ ਭਿੰਦਰ ਸਿੰਘ ਮੰਡੀ, ਜਗਜੀਵਨ ਸਿੰਘ ਉੱਭੀ, ਜਸਪਾਲ ਸਿੰਘ ਘੋਲਾ ਸਾਬਕਾ ਸਰਪੰਚ, ਸੋਹਣ ਲਾਲ ਭੜੀ ਸੂਬਾ ਪ੍ਰਧਾਨ ਮੁਨੀਸ਼ ਸ਼ੈਲਰ ਐਸੋਸੀਏਸ਼ਨ,ਜਥੇਦਾਰ ਲਖਵਿੰਦਰ ਸਿੰਘ ਗੁਰਧਨਪੁਰ, ਸੁਖਨਿੰਦਰ ਸਿੰਘ ਕਾਕਾ ਝੰਬਾਲਾ,ਗੁਰਮੁੱਖ ਸਿੰਘ, ਯੂਥ ਆਗੂ ਨਿਸ਼ਾਨ ਸਿੰਘ ਗੁਰਧਨਪੁਰ, ਬਲਵਿੰਦਰ ਸਿੰਘ ਰੰਘੇੜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਮੌਜੂਦ ਸਨ।