ਵਾਰਡ 10 ਦੇ ਵਾਸੀਆਂ ਨੇ ਕੌਂਸਲਰਾਂ ਦਾ ਕੀਤਾ ਧੰਨਵਾਦ
ਵਾਰਡ 10 ਦੇ ਵਾਸੀਆਂ ਨੇ ਕੌਂਸਲਰਾਂ ਦਾ ਕੀਤਾ ਧੰਨਵਾਦ
Publish Date: Wed, 11 Mar 2026 05:35 PM (IST)
Updated Date: Wed, 11 Mar 2026 05:36 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਵਾਰਡ ਨੰਬਰ 10 ਦੇ ਮੁਹੱਲਾ ਨਿਵਾਸੀਆਂ ਨੇ ਇਲਾਕੇ ਵਿਚ ਵਿਕਾਸ ਕਾਰਜ ਕਰਵਾਉਣ ਲਈ ਕੌਂਸਲਰ ਗੁਲਸ਼ਨ ਰਾਏ ਬੋਬੀ ਅਤੇ ਉਨ੍ਹਾਂ ਦੀ ਪਤਨੀ ਕੌਂਸਲਰ ਪ੍ਰਵੀਨ ਕੁਮਾਰੀ ਦਾ ਧੰਨਵਾਦ ਕੀਤਾ। ਕੌਂਸਲਰ ਗੁਲਸ਼ਨ ਰਾਏ ਬੋਬੀ ਨੇ ਦੱਸਿਆ ਕਿ ਬੱਤਰਾ ਸਟਰੀਟ ਅਤੇ ਡਾ. ਪੁਰੀ ਵਾਲੀ ਸਟਰੀਟ ਵਿੱਚ ਗਲੀਆਂ ਦੀ ਹਾਲਤ ਬਹੁਤ ਖ਼ਰਾਬ ਸੀ। ਇਲਾਕਾ ਵਾਸੀਆਂ ਦੀ ਸਮੱਸਿਆ ਨੂੰ ਦੇਖਦੇ ਹੋਏ ਉਨ੍ਹਾਂ ਨੇ ਕਰੀਬ 3 ਲੱਖ ਰੁਪਏ ਦਾ ਐਸਟੀਮੇਟ ਤਿਆਰ ਕਰਵਾ ਕੇ ਗਲੀਆਂ ਦੀ ਮੁਰੰਮਤ ਅਤੇ ਨਵਾਂ ਕੰਮ ਕਰਵਾਇਆ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਤਰਜੀਹ ਦੇ ਕੇ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ। ਇਲਾਕੇ ਵਿੱਚ ਸੜਕਾਂ, ਗਲੀਆਂ, ਸੀਵਰੇਜ ਅਤੇ ਸਫ਼ਾਈ ਸਬੰਧੀ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਅਤੇ ਭਵਿੱਖ ਵਿੱਚ ਵੀ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ। ਕੌਂਸਲਰ ਗੁਲਸ਼ਨ ਰਾਏ ਬੋਬੀ ਨੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਨੂੰ ਸਭ ਤੋਂ ਵੱਡੀ ਪ੍ਰੇਰਣਾ ਦੱਸਦੇ ਹੋਏ ਕਿਹਾ ਕਿ ਇਸ ਨਾਲ ਉਹ ਹੋਰ ਜ਼ਿਆਦਾ ਜ਼ਿੰਮੇਵਾਰੀ ਨਾਲ ਸੇਵਾ ਕਰਨ ਲਈ ਤਿਆਰ ਹਨ। ਇਸ ਮੌਕੇ ਡਾ. ਦਵਿੰਦਰ ਪੁਰੀ, ਭੁਪਿੰਦਰ ਸਿੰਘ, ਸ਼ਾਮ ਲਾਲ, ਕਵਲਜੀਤ ਸਿੰਘ ਸਮੇਤ ਮੁਹੱਲੇ ਦੇ ਕਈ ਹੋਰ ਨਿਵਾਸੀ ਮੌਜੂਦ ਸਨ।