ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਸਾਡੀ ਪਹਿਲੀ ਤਰਜੀਹ : ਬੜਿੰਗ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਸਾਡੀ ਪਹਿਲੀ ਤਰਜੀਹ : ਬੜਿੰਗ
Publish Date: Sun, 13 Sep 2026 07:05 PM (IST)
Updated Date: Sun, 13 Sep 2026 07:08 PM (IST)
ਫ਼ੋਟੋ ਫ਼ਾਈਲ : 22 ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ । ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 12 ਦੇ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਵਾਰਡ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਬੁਨਿਆਦੀ ਸਮੱਸਿਆਵਾਂ, ਸੀਵਰੇਜ, ਸਾਫ਼-ਸਫ਼ਾਈ ਅਤੇ ਹੋਰ ਮੁਸ਼ਕਿਲਾਂ ਨੂੰ ਧਿਆਨਪੂਰਵਕ ਸੁਣਿਆ। ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਨੇ ਮੌਕੇ ’ਤੇ ਹੀ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫ਼ੋਨ ਕਰ ਕੇ ਇਨ੍ਹਾਂ ਮਸਲਿਆਂ ਦੇ ਤੁਰੰਤ ਤੇ ਸਮਾਂਬੱਧ ਹੱਲ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਵਿਧਾਇਕ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ, ਤਾਂ ਜੋ ਕਿਸੇ ਵੀ ਨਾਗਰਿਕ ਨੂੰ ਆਪਣੇ ਜਾਇਜ਼ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 12 ਸਮੇਤ ਪੂਰੇ ਸ਼ਹਿਰ ਅਤੇ ਹਲਕਾ ਅਮਲੋਹ ’ਚ ਬੁਨਿਆਦੀ ਢਾਂਚੇ ਤੇ ਨਾਗਰਿਕ ਸਹੂਲਤਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਤਾਕੀਦ ਕੀਤੀ ਕਿ ਲੋਕ-ਸੇਵਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ’ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਾਰਡ ਦੇ ਪਤਵੰਤੇ ਸੱਜਣ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ।