ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦੀ ਤਿਆਰੀ ਸਬੰਧੀ ਕੀਤੀਆਂ ਵਿਚਾਰਾਂ
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਚ ਐਨਐੱਸਐੱਸ ਸੱਤ ਰੋਜ਼ਾ ਕੈਂਪ ਲਈ ਸਮੀਖਿਆ ਮੀਟਿੰਗ ਆਯੋਜਿਤ
Publish Date: Thu, 29 Jan 2026 05:50 PM (IST)
Updated Date: Thu, 29 Jan 2026 05:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐੱਨਐੱਸਐੱਸ ਯੂਨਿਟ ਵੱਲੋਂ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਵਿਚ ਸੱਤ ਰੋਜ਼ਾ ਐਨਐੱਸਐੱਸ ਕੈਂਪ ਦੀ ਤਿਆਰੀ ਸਬੰਧੀ ਇਕ ਸਮੀਖਿਆ ਮੀਟਿੰਗ ਕੀਤੀ ਗਈ। ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਰਣਦੀਪ ਕੌਰ ਤੇ ਡਾ. ਦਲਬੀਰ ਸਿੰਘ ਨੇ ਲਗਭਗ 85 ਵਲੰਟੀਅਰਾਂ ਨਾਲ ਮੀਟਿੰਗ ਕੀਤੀ। ਯੂਨੀਵਰਸਿਟੀ ਦੀਆਂ ਫਾਈਨਲ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਦੇ ਖ਼ਤਮ ਹੋਣ ਉਪਰੰਤ ਕੈਂਪ ਲਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਦੱਸਿਆ ਗਿਆ ਕਿ ਐਨਐੱਸਐੱਸ ਦੇ ਸੱਤ ਰੋਜ਼ਾ ਕੈਂਪ ਦੌਰਾਨ ਸਫ਼ਾਈ ਮੁਹਿੰਮ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਮੀਟਿੰਗ ਵਿਚ ਐਨਐੱਸਐੱਸ ਕੈਂਪ ਦੀ ਰੂਪਰੇਖਾ ਸਬੰਧੀ ਚਰਚਾ ਕੀਤੀ ਗਈ। ਇਸ ਉਪਰੰਤ ਵਲੰਟੀਅਰਾਂ ਤੋ ਸੁਝਾਅ ਵੀ ਮੰਗੇ ਗਏ। ਪ੍ਰਿੰਸੀਪਲ ਵੱਲੋਂ ਵਲੰਟੀਅਰਾਂ ਨੂੰ ਸਮਾਜ ਸੇਵਾ ਦੇ ਇਸ ਮਹੱਤਵਪੂਰਨ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਅਧਿਆਪਕ ਸਟਾਫ਼ ਅਤੇ ਐਨਐੱਸਐੱਸ ਵਲੰਟੀਅਰ ਮੌਜੂਦ ਸਨ।