ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਮੋਦੀ ਤੇ ਟਰੰਪ ਦਾ ਪੁਤਲਾ ਸਾੜਿਆ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਮੋਦੀ ਤੇ ਟਰੰਪ ਦਾ ਪੁਤਲਾ ਸਾੜਿਆ
Publish Date: Wed, 11 Feb 2026 04:50 PM (IST)
Updated Date: Wed, 11 Feb 2026 04:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਪਿੰਡ ਨੌਲੱਖਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦਾ ਪੁਤਲਾ ਫੂਕਿਆ ਗਿਆ। ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ ਨੇ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਕਿਸਾਨੀ ਤੇ ਡੇਅਰੀ ਫਾਰਮਿੰਗ ਤੇ ਮਾਰੂ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਨਰਮਾ ਟੈਕਸ ਮੁਕਤ ਕਰਨ ਨਾਲ ਇਸ ਦੀ ਕੀਮਤ ਵਿੱਚ 1100 ਰੁਪਏ ਦੀ ਕਟੌਤੀ ਹੋਈ ਸੀ, ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਅਤੇ ਹੁਣ ਇਸ ਨਵੇਂ ਸਮਝੌਤੇ ਨਾਲ ਮੱਕੀ, ਸੋਆਬੀਨ, ਦੁੱਧ ਅਤੇ ਜਵਾਰ ਵਰਗੀਆਂ ਫ਼ਸਲਾਂ ਦੇ ਭਾਅ ਘਟਣ ਨਾਲ ਐੱਮਐੱਸਪੀ ਵੀ ਪ੍ਰਭਾਵਿਤ ਹੋਵੇਗੀ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਇਸ ਸਮਝੌਤੇ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਜਰਨਲ ਸਕੱਤਰ ਜਸਵੀਰ ਸਿੰਘ ਚਨਾਰਥਲ, ਹਾਕਮ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ, ਸੁਖਜੀਤ ਸਿੰਘ, ਜੋਗਾ ਸਿੰਘ, ਹਰਦੀਪ ਸਿੰਘ, ਹਰਿੰਦਰ ਸਿੰਘ, ਅਜੈਬ ਸਿੰਘ ਲਖਬੀਰ ਸਿੰਘ ਮੌਜੂਦ ਸਨ।