ਜਰੂਰੀ)----ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਯੁਵਾ ਸੰਸਦ ਮੁਕਾਬਲਾ ਕਰਵਾਇਆ ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਵੱਲੋਂ ਯੁਵਾ ਸੰਸਦ ਮੁਕਾਬਲਾ ਕਰਵਾਇਆ
Publish Date: Thu, 17 Sep 2026 06:43 PM (IST)
Updated Date: Fri, 18 Sep 2026 04:11 AM (IST)
ਫ਼ੋਟੋ ਫ਼ਾਈਲ : 14 ਫ਼ੋਟੋ ਕੈਪਸ਼ਨ : ਯੁਵਾ ਸੰਸਦ ਮੁਕਾਬਲੇ ’ਚ ਭਾਗ ਲੈਣ ਵਾਲੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਵੱਲੋਂ ਯੁਵਾ ਸੰਸਦ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦੇ 36 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਨੇ ਵਿਦਿਆਰਥੀਆਂ ਨੂੰ ਸੰਸਦੀ ਪ੍ਰਕਿਰਿਆਵਾਂ, ਲੋਕਤੰਤਰੀ ਕਦਰਾਂ-ਕੀਮਤਾਂ, ਜਨਤਕ ਮੁੱਦਿਆਂ, ਲੀਡਰਸ਼ਿਪ, ਸੰਚਾਰ ਅਤੇ ਬਹਿਸ ਦੇ ਹੁਨਰਾਂ ਬਾਰੇ ਆਪਣੀ ਪ੍ਰਤਿਭਾ ਦਿਖਾਉਣ ਲਈ ਸ਼ਾਨਦਾਰ ਮੰਚ ਪ੍ਰਦਾਨ ਕੀਤਾ। ਭਾਗੀਦਾਰਾਂ ਨੇ ਕਾਰਵਾਈ ’ਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਅਹਿਮ ਮੁੱਦਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਮੁਕਾਬਲੇ ਦਾ ਮੁਲਾਂਕਣ ਜੱਜਾਂ ਦੇ ਪੈਨਲ ਵੱਲੋਂ ਕੀਤਾ ਗਿਆ, ਜਿਸ ’ਚ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪੰਜਾਬ ਦੇ ਸਹਾਇਕ ਪ੍ਰੋਫੈਸਰ ਸਿਧਾਰਥ ਖੁੱਲਰ ਅਤੇ ਤਾਜਵਿੰਦਰ ਸਿੰਘ ਸ਼ਾਮਲ ਸਨ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਲੀਮਪੋਕਪਮ ਘਨਪਿਆਰੀ ਦੇਵੀ ਨੇ ਸਰਬੋਤਮ ਸੰਸਦ ਮੈਂਬਰ ਦਾ ਖ਼ਿਤਾਬ ਹਾਸਲ ਕੀਤਾ, ਜਦਕਿ ਨਵਿਆ ਵਰਮਾ ਨੂੰ ਸਰਬੋਤਮ ਸਪੀਕਰ ਅਤੇ ਮਹਿਕਦੀਪ ਕੌਰ ਨੂੰ ਸਰਬੋਤਮ ਸੰਸਦੀ ਭੂਮਿਕਾ ਲਈ ਚੁਣਿਆ ਗਿਆ। ਸਮਾਗਮ ਦੇ ਅੰਤ ’ਚ ਜੇਤੂਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ।