ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ: ਪਿੰਡ ਰੁੜਕੀ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਮੂਲੇਪੁਰ ਦੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਕਬਾਲ ਸਿੰਘ ਵਾਸੀ ਰੁੜਕੀ ਜੋ ਕਿ ਮੋਟਰਸਾਈਕਲ 'ਤੇ ਚਨਾਰਥਲ ਤੋਂ ਆਪਣੇ ਘਰ ਜਾ ਰਿਹਾ ਸੀ ਜਦੋਂ ਉਹ ਪਿੰਡ ਰੁੜਕੀ ਨਜ਼ਦੀਕ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਉਸ ਦਾ ਸਿਰ ਸੜਕ ਕਿਨਾਰੇ ਬਣੀ ਬੁਰਜੀ ਨਾਲ ਜਾ ਟਕਰਾਇਆ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਿ੍ਤਕ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਲਈ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।