- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ 17 ’ਚ ਰਸਤਿਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਦੇ ਵਾਰਡ ਨੰਬਰ 17 ’ਚ 19.92 ਲੱਖ ਰੁਪਏ ਦੀ ਲਾਗਤ ਨਾਲ ਰਸਤਿਆਂ ਨੂੰ ਪੱਕਾ ਕਰਨ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਜਾਣ ਲਈ ਨਵਾਂ ਰਸਤਾ ਮਿਲੇਗਾ, ਜਿਸ ਨਾਲ ਆਵਾਜਾਈ ਹੋਰ ਸੁਖਾਲੀ ਹੋਵੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ’ਚ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਆਲੇ-ਦੁਆਲੇ ਦੀਆਂ ਲਗਭਗ ਸਾਰੀਆਂ ਸੜਕਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ। ਇਸ ਮੌਕੇ ਬੀਰ ਦਵਿੰਦਰ ਸਿੰਘ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਵਾਰਡ ਦੀ ਨੁਹਾਰ ਬਦਲੇਗੀ। ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਕੌਂਸਲਰ ਮਨਪ੍ਰੀਤ ਕੌਰ, ਕੌਂਸਲਰ ਦਵਿੰਦਰ ਕੌਰ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਐਡਵੋਕੇਟ ਰੀਨਾ ਰਾਣੀ, ਸਰਪੰਚ ਜਗਰੂਪ ਸਿੰਘ, ਮਨਦੀਪ ਸਿੰਘ ਪੋਲਾ, ਦਿਲਪ੍ਰੀਤ ਸਿੰਘ ਭੱਟੀ, ਮਾਨਵ ਟਿਵਾਣਾ, ਕੌਂਸਲਰ ਸਨੀ ਚੋਪੜਾ, ਰਣਜੋਧ ਸਿੰਘ ਮੀਰਪੁਰ ਅਤੇ ਨਰਿੰਦਰ ਸਿੰਘ ਨੰਨੂ ਆਦਿ ਹਾਜ਼ਰ ਸਨ।