ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ
ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ
Publish Date: Fri, 20 Nov 2026 06:35 PM (IST)
Updated Date: Fri, 20 Nov 2026 06:37 PM (IST)
ਫ਼ੋਟੋ ਫ਼ਾਈਲ : 22 ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬੱਸੀ ਬਾਈਪਾਸ ਤੋਂ ਵਾਇਆ ਤਲਾਣੀਆਂ, ਡੇਰਾ ਮੀਰ ਮੀਰਾ ਅਤੇ ਪਿੰਡ ਹਰਲਾਲਪੁਰਾ ਤੱਕ ਜਾਣ ਵਾਲੀ ਸੜਕ ਦੀ ਮੁਰੰਮਤ ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। 5.32 ਕਿਲੋਮੀਟਰ ਲੰਬੀ ਇਸ ਸੜਕ ’ਤੇ ਕੁੱਲ 1 ਕਰੋੜ 13 ਲੱਖ 22 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ, ਜਿਸ ’ਚੋਂ 92.25 ਲੱਖ ਰੁਪਏ ਮੁਰੰਮਤ ਤੇ ਪ੍ਰੀਮਿਕਸ ਅਤੇ 20.97 ਲੱਖ ਰੁਪਏ ਸਾਂਭ-ਸੰਭਾਲ ਲਈ ਰੱਖੇ ਗਏ ਹਨ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਸਮੇਤ ਤਲਾਣੀਆਂ, ਡੇਰਾ ਮੀਰ ਮੀਰਾ ਅਤੇ ਹਰਲਾਲਪੁਰਾ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੁਲਵਿੰਦਰ ਸਿੰਘ ਡੇਰਾ, ਦਿਲਪ੍ਰੀਤ ਸਿੰਘ ਭੱਟੀ, ਮਨਪ੍ਰੀਤ ਸਿੰਘ ਜੋਨੀ ਅਤੇ ਮਾਨਵ ਟਿਵਾਣਾ ਮੌਜੂਦ ਸਨ।