ਸੜਕ 'ਤੇ ਕਹਿਰ : ਬੱਸ ਦੀ ਲਪੇਟ 'ਚ ਆਉਣ ਨਾਲ ਭੈਣ-ਭਰਾ ਗੰਭੀਰ ਜ਼ਖ਼ਮੀ, ਡਰਾਈਵਰ ਖ਼ਿਲਾਫ਼ ਮਾਮਲਾ ਦਰਜ
ਲੁਧਿਆਣਾ-ਮੋਰਿੰਡਾ ਹਾਈਵੇ ’ਤੇ ਪਿੰਡ ਮੰਡੇਰਾਂ ਨਜ਼ਦੀਕ ਵਾਪਰੇ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਭੈਣ-ਭਰਾ ਦੇ ਮਾਮਲੇ ’ਚ ਖਮਾਣੋਂ ਪੁਲਿਸ ਨੇ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਡਰਾਈਵਰ ਵਿਰੁੱਧ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕੰਚਨ ਬਾਲਾ ਵਾਸੀ ਸਮਰਾਲਾ ਆਪਣੇ ਭਰਾ ਜਤਿੰਦਰ ਕੁਮਾਰ ਨਾਲ ਮੋਟਰਸਾਈਕਲ ’ਤੇ ਖਮਾਣੋਂ ਵੱਲ ਜਾ ਰਹੀ ਸੀ।
Publish Date: Sat, 08 Aug 2026 11:06 AM (IST)
Updated Date: Sat, 08 Aug 2026 11:08 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਲੁਧਿਆਣਾ-ਮੋਰਿੰਡਾ ਹਾਈਵੇ ’ਤੇ ਪਿੰਡ ਮੰਡੇਰਾਂ ਨਜ਼ਦੀਕ ਵਾਪਰੇ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਭੈਣ-ਭਰਾ ਦੇ ਮਾਮਲੇ ’ਚ ਖਮਾਣੋਂ ਪੁਲਿਸ ਨੇ ਇੱਕ ਨਿੱਜੀ ਕੰਪਨੀ ਦੀ ਬੱਸ ਦੇ ਡਰਾਈਵਰ ਵਿਰੁੱਧ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕੰਚਨ ਬਾਲਾ ਵਾਸੀ ਸਮਰਾਲਾ ਆਪਣੇ ਭਰਾ ਜਤਿੰਦਰ ਕੁਮਾਰ ਨਾਲ ਮੋਟਰਸਾਈਕਲ ’ਤੇ ਖਮਾਣੋਂ ਵੱਲ ਜਾ ਰਹੀ ਸੀ।
ਜਦੋਂ ਉਹ ਮੰਡੇਰਾਂ ਨਜ਼ਦੀਕ ਪੁੱਜੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਨਿੱਜੀ ਬੱਸ ਦੇ ਡਰਾਈਵਰ ਨੇ ਅਣਗਹਿਲੀ ਨਾਲ ਓਵਰਟੇਕ ਕਰਦੇ ਹੋਏ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਦੋਵੇਂ ਭੈਣ-ਭਰਾ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ’ਚ ਜਤਿੰਦਰ ਕੁਮਾਰ ਦੇ ਸੱਟਾਂ ਲੱਗੀਆਂ, ਜਦਕਿ ਉਸ ਦੀ ਭੈਣ ਕੰਚਨ ਬਾਲਾ ਦੀ ਰੀੜ੍ਹ ਦੀ ਹੱਡੀ ਟੁੱਟ ਗਈ। ਥਾਣਾ ਖਮਾਣੋਂ ਦੀ ਪੁਲਿਸ ਨੇ ਬੱਸ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਕਰ ਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।