- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਨਾਲ ਲੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਉਸ ਵਾਇਰਲ ਵੀਡੀਓ ਨੂੰ ਲੈ ਕੇ ਤਿੱਖਾ ਵਿਰੋਧ ਦਰਜ ਕਰਵਾਇਆ, ਜਿਸ ਵਿੱਚ ਕਥਿਤ ਤੌਰ 'ਤੇ ਭਗਵੰਤ ਮਾਨ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ 'ਤੇ ਸ਼ਰਾਬ ਛਿੜਕਦੇ ਹੋਏ ਨਜ਼ਰ ਆ ਰਹੇ ਹਨ। ਅਮਲੋਹ ਵਿੱਚ ਆਯੋਜਿਤ ਇਸ ਰੋਸ ਪ੍ਰਦਰਸ਼ਨ ਦਾ ਆਯੋਜਨ ਉਸ ਸਮੇਂ ਕੀਤਾ ਗਿਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਵਾਇਰਲ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਭਗਵੰਤ ਮਾਨ ਨੂੰ ਪੰਥ ਵਿਰੋਧੀ

ਅਮਲੋਹ- ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਨਾਲ ਲੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਉਸ ਵਾਇਰਲ ਵੀਡੀਓ ਨੂੰ ਲੈ ਕੇ ਤਿੱਖਾ ਵਿਰੋਧ ਦਰਜ ਕਰਵਾਇਆ, ਜਿਸ ਵਿੱਚ ਕਥਿਤ ਤੌਰ 'ਤੇ ਭਗਵੰਤ ਮਾਨ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ 'ਤੇ ਸ਼ਰਾਬ ਛਿੜਕਦੇ ਹੋਏ ਨਜ਼ਰ ਆ ਰਹੇ ਹਨ। ਅਮਲੋਹ ਵਿੱਚ ਆਯੋਜਿਤ ਇਸ ਰੋਸ ਪ੍ਰਦਰਸ਼ਨ ਦਾ ਆਯੋਜਨ ਉਸ ਸਮੇਂ ਕੀਤਾ ਗਿਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਵਾਇਰਲ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਭਗਵੰਤ ਮਾਨ ਨੂੰ ਪੰਥ ਵਿਰੋਧੀ ਅਤੇ ਗੁਰੂ ਦੋਖੀ ਕਰਾਰ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸੰਗਤ ਨੂੰ ਭਗਵੰਤ ਮਾਨ ਦਾ ਬਾਈਕਾਟ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।ਪੁਤਲਾ ਫੂਕ ਪ੍ਰਦਰਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸਮੁੱਚੀ ਸਿੱਖ ਸੰਗਤ ਨੂੰ ਭਗਵੰਤ ਮਾਨ ਦਾ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਰਾਜੂ ਖੰਨਾ ਨੇ ਕਿਹਾ, "ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੁੱਚੀ ਸਿੱਖ ਸੰਗਤ ਅੱਗੇ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਵੱਲੋਂ ਲਗਾਤਾਰ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਦੁਨੀਆ ਭਰ ਦੇ ਕਰੋੜਾਂ ਸਿੱਖਾਂ ਦਾ ਅਪਮਾਨ ਹੈ।"ਉਨ੍ਹਾਂ ਨੇ ਭਗਵੰਤ ਮਾਨ ਦੀ ਕੈਬਨਿਟ ਦੇ ਸਿੱਖ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ 'ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਉਹ ਭਗਵੰਤ ਮਾਨ ਦੀ ਇਸ ਕਥਿਤ ਹਰਕਤ ਨੂੰ ਲੁਕਾਉਣ ਅਤੇ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਕਾਰਨ ਉਹ ਵੀ ਇਸ ਬੇਅਦਬੀ ਦੇ ਮਾਮਲੇ ਵਿੱਚ ਬਰਾਬਰ ਦੇ ਭਾਗੀਦਾਰ ਬਣਦੇ ਹਨ।ਰਾਜੂ ਖੰਨਾ ਨੇ ਫੋਰੈਂਸਿਕ ਰਿਪੋਰਟ ਨਾਲ ਕਥਿਤ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਵੀ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਜਦੋਂ ਸ਼ੁਰੂਆਤੀ ਫੋਰੈਂਸਿਕ ਜਾਂਚ ਵਿੱਚ ਵਾਇਰਲ ਵੀਡੀਓ ਨੂੰ ਅਸਲੀ ਪਾਇਆ ਗਿਆ, ਤਾਂ ਭਗਵੰਤ ਮਾਨ ਨੇ ਕਥਿਤ ਤੌਰ 'ਤੇ ਅਸੰਤੁਸ਼ਟ ਹੋ ਕੇ ਗੁਰੂਗ੍ਰਾਮ ਦੀ ਇੱਕ ਲੈਬੋਰਟਰੀ ਨੂੰ 10 ਲੱਖ ਰੁਪਏ ਦੀ ਰਿਸ਼ਵਤ ਦੇ ਕੇ ਇੱਕ ਝੂਠੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਲਈ ਦਬਾਅ ਬਣਾਇਆ, ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਕਿ ਵੀਡੀਓ ਵਿੱਚ ਨਜ਼ਰ ਆਉਣ ਵਾਲਾ ਵਿਅਕਤੀ ਉਹ ਨਹੀਂ ਹੈ। ਉਨ੍ਹਾਂ ਕਿਹਾ, "ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਨੇ ਮੰਨਿਆ ਹੈ ਕਿ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ 'ਤੇ ਝੂਠੀ ਰਿਪੋਰਟ ਤਿਆਰ ਕਰਨ ਲਈ ਦਬਾਅ ਬਣਾਇਆ ਗਿਆ ਸੀ।"
ਰਾਜੂ ਖੰਨਾ ਨੇ ਕਿਹਾ ਕਿ ਹੁਣ ਭਗਵੰਤ ਮਾਨ ਨੇ ਇੱਕ ਹੋਰ ਦਲੀਲ ਦਿੱਤੀ ਹੈ ਕਿ ਕਿਸੇ ਨੇ ਮਾਸਕ ਦੀ ਵਰਤੋਂ ਕਰਕੇ ਉਨ੍ਹਾਂ ਦੀ ਨਕਲ ਕੀਤੀ ਹੈ, ਜਿਸ ਨੂੰ ਉਨ੍ਹਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਕਰਾਰ ਦਿੱਤਾ। ਉਨ੍ਹਾਂ ਨੇ ਭਗਵੰਤ ਮਾਨ ਨੂੰ ਤੁਰੰਤ ਝੂਠ ਬੋਲਣਾ ਬੰਦ ਕਰਕੇ ਮਾਫ਼ੀ ਮੰਗਣ ਦੀ ਮੰਗ ਕੀਤੀ।ਰਾਜੂ ਖੰਨਾ ਨੇ ਕਿਹਾ, "ਭਗਵੰਤ ਮਾਨ ਦੀ ਇਸ ਕਥਿਤ ਹਰਕਤ ਨੇ ਸਮੁੱਚੇ ਸਿੱਖ ਪੰਥ ਵਿੱਚ ਡੂੰਘਾ ਰੋਸ ਪੈਦਾ ਕੀਤਾ ਹੈ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ।"ਪੰਥ ਦੋਖੀ ਭਗਵੰਤ ਮਾਨ ਖਿਲਾਫ ਅੱਜ ਹਲਕਾ ਅਮਲੋਹ ਅੰਦਰ ਹੋਏ ਜ਼ਬਰਦਸਤ ਪ੍ਰਦਰਸ਼ਨ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ,ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ,ਕਰਮਜੀਤ ਸਿੰਘ ਭਗੜਾਣਾ, ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਭਿੰਦਰ ਸਿੰਘ ਮੰਡੀ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਡਾ ਅਰੁਜਨ ਸਿੰਘ, ਜਥੇਦਾਰ ਹਰਬੰਸ ਸਿੰਘ ਬਡਾਲੀ, ਗੁਰਸੇਵਕ ਸਿੰਘ ਤੂਰਾਂ, ਜਗਤਾਰ ਸਿੰਘ ਜੱਗੀ, ਗੁਰਕੀਰਤ ਸਿੰਘ ਪਨਾਗ, ਜਥੇਦਾਰ ਜਰਨੈਲ ਸਿੰਘ ਮਾਜਰੀ,ਕੰਵਲਜੀਤ ਸਿੰਘ ਗਿੱਲ,ਗੁਰਵਿੰਦਰ ਸਿੰਘ ਸਲਾਣਾ, ਯਾਦਵਿੰਦਰ ਸਿੰਘ ਪਨਾਗ, ਸੁਖਦੇਵ ਸਿੰਘ ਅੱਤਲੀ, ਸ਼ਰਧਾ ਸਿੰਘ ਛੰਨਾ,ਗੁਰਮੀਤ ਸਿੰਘ ਰਾਮਗੜ,ਬਹਾਦਰ ਸਿੰਘ ਹੈਬਤਪੁਰ, ਜਥੇਦਾਰ ਬਲਜਿੰਦਰ ਸਿੰਘ ਸੇਖੋਂ,ਗੁਰਦੀਪ ਸਿੰਘ ਬੱਬੀ,ਜਸਵਿੰਦਰ ਸਿੰਘ ਜੱਸੀ, ਜਰਨੈਲ ਸਿੰਘ ਨੰਬਰਦਾਰ ਰਾਮਗੜ,ਰਾਜੇਸ਼ ਕੁਮਾਰ ਸ਼ਾਹੀ ਮੰਡੀ, ਸੇਵਾ ਸਿੰਘ ਤੂਰਾ, ਜਗਦੀਪ ਸਿੰਘ ਕੁੰਭ, ,ਸੰਤੋਖ ਸਿੰਘ ਜੰਜੂਆ,ਨਿਰਭੈ ਸਿੰਘ ਵਿਰਕ,ਹਰਿੰਦਰ ਸਿੰਘ ਦੀਵਾ,ਐਡਵੋਕੇਟ ਸਤਨਾਮ ਸਿੰਘ ਭਗੜਾਣਾ, ਰਾਜੂ ਖਾਂ ਸਲਾਣਾ,ਕਰਮ ਸਿੰਘ ਘੁਟੀਡ, ਜ਼ਿਲ੍ਹਾ ਪ੍ਰਧਾਨ ਐਸ ਓ ਆਈ ਸਹਿਜਪ੍ਰੀਤ ਸਿੰਘ ਮੰਡੀ,ਬਲਤੇਜ ਸਿੰਘ ਅਮਲੋਹ,ਡਾ ਜਸਵੰਤ ਸਿੰਘ ਅਲਾਦਾਦਪੁਰ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ,ਬਹਾਦਰ ਸਿੰਘ ਬੱਡਗੁੱਜਰਾ,ਸਵਰਨ ਸਿੰਘ,ਨਰਿੰਦਰ ਸਿੰਘ ਪਨਾਗ, ਮਨਜੀਤ ਸਿੰਘ ਕੈਂਥ,ਸਿਮਰਨਜੀਤ ਸਿੰਘ ਧਾਲੀਵਾਲ,,ਸੁਖਵਿੰਦਰ ਸਿੰਘ ਸੁੱਖੂ, ਹਰਵਿੰਦਰ ਸਿੰਘ ਬਿੰਦਾ ਮਾਜਰੀ,ਸਦੀਕ ਮੁਹੰਮਦ ਕਲਾਲਮਾਜਰਾ,ਸਾਧੂ ਸਿੰਘ ਰਤਨਪਾਲੋ,ਰੇਸ਼ਮ ਸਿੰਘ ਵਿਰਕ,, ਅੰਗਰੇਜ਼ ਸਿੰਘ ਲਾਡਪੁਰ, ਸੁਖਬੀਰ ਸਿੰਘ ਡਡਹੇੜੀ, ਅਮਨਦੀਪ ਕਪੂਰਗੜ੍ਹ,ਹਰਚੰਦ ਸਿੰਘ, ਬਿੱਟੂ ਕਪੂਰਗੜ੍ਹ, ਤਰਸੇਮ ਸਿੰਘ ਤੂਫਾਨ, ਅਮਨਦੀਪ ਸਿੰਘ ਭੱਦਲਥੂਹਾ,ਕਰਮਜੀਤ ਸਿੰਘ ਮਹਿਮੂਦਪੁਰ, ਅਮਰਜੀਤ ਅੰਬੀ, ਅਮੋਲਕ ਸਿੰਘ ਵਿਰਕ, ਰੁਪਿੰਦਰ ਸਿੰਘ ਕੁੰਜਾਰੀ, ਕਰਮਜੀਤ ਸਿੰਘ ਗਾਂਧੀ, ਗੁਰਮਿੰਦਰ ਸਿੰਘ ਬਿੱਟਾ,ਜਥੇਦਾਰ ਸੁਰਜੀਤ ਸਿੰਘ ਬਰੌਗਾ,ਕਰਮਜੀਤ ਸਿੰਘ ਮਿੱਠੂ,ਵਿਪਨ ਕੁਮਾਰ, ਜਸ਼ਨਪ੍ਰੀਤ ਸਿੰਘ ਸ਼ਾਹਪੁਰ,ਮਹਿੰਦਰ ਸਿੰਘ ਖਨਿਆਣ, ਜਰਨੈਲ ਸਿੰਘ ਸਲਾਣਾ,ਜਥੇਦਾਰ ਸੰਤੋਖ ਸਿੰਘ ਖਨਿਆਣ, ਵਰਿੰਦਰ ਸਿੰਘ ਟਿੰਕੂ, ਮਨਪ੍ਰੀਤ ਸਿੰਘ ਮਾਜਰੀ,ਲੱਖੀ ਨੂਰਪੁਰਾ, ਗੁਰਬਖਸ਼ ਸਿੰਘ ਬੈਣਾ,ਪਾਲ ਸਿੰਘ ਖੁੰਮਣਾ,ਸ਼ਿੰਦਰਪਾਲ ਸਿੰਘ ਜਮਲਾ,ਲਵਪ੍ਰੀਤ ਸਿੰਘ ਬੁੱਗਾ,ਗੁਰਦੀਪ ਸਿੰਘ ਬੱਬੀ, ਕਰਮਜੀਤ ਸਿੰਘ ਕਾਨੂੰਗੋ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਕੁਲਵਿੰਦਰ ਸਿੰਘ ਸਲਾਣੀ,ਸੁਖਦੇਵ ਸਿੰਘ ਬੈਣੀ,ਸ਼ਿੰਗਾਰਾ ਸਿੰਘ ਮਾਲੋਵਾਲ,ਮਾਹੀਪਾਲ ਅਮਲੋਹ,ਇੰਦਰਜੀਤ ਸਿੰਘ ਚਤੁਰਪੁਰਾ,ਮੋਹਨ ਸਿੰਘ ਧਰਮਗੜ੍ਹ,ਕੇਵਲ ਖਾਂ ਧਰਮਗੜ੍ਹ,ਸਰਵਣ ਸਿੰਘ ਮਹਿਮੀ,ਨਾਹਰ ਸਿੰਘ ਕਲਾਲਮਾਜਰਾ, ਨਾਜ਼ਰ ਸਿੰਘ, ਪ੍ਰਦੀਪ ਸਿੰਘ ਬਰੌਗਾ,ਹਰਮਿੰਦਰ ਸਿੰਘ ਦਨਖੇੜੀ,ਨਸ਼ੀਬ ਸਿੰਘ ਸੀਬਾ, ਜਗਦੇਵ ਸਿੰਘ ਜੱਗੀ, ਸ਼ੇਰ ਸਿੰਘ ਮਹਿਮੂਦਪੁਰ,ਡਾ ਚਰਨਜੀਤ ਸਿੰਘ, ਗੁਰਮੇਲ ਸਿੰਘ ਮਰਾਰੜੂ,ਕਾਕਾ ਸਿੰਘ ਚੰਡੀਗੜੀਆ, ਜਰਨੈਲ ਸਿੰਘ ਕਲਾਲਮਾਜਰਾ, ਬਲਜੀਤ ਸਿੰਘ ਬਰੌਗਾ,ਗੁਰਨੂਰ ਸਿੰਘ, ਅਨਮੋਲ ਸਿੰਘ ਗਰੇਵਾਲ,ਅਰਪਿਤ ਮਹਿਤਾ, ਬਲਵਿੰਦਰ ਸਿੰਘ, ਜੁਝਾਰ ਸਿੰਘ ਮਛਰਾਏ,ਪ੍ਰਗਟ ਸਿੰਘ,ਗੁਰਜੰਟ ਸਿੰਘ ਮਛਰਾਈ,ਸਹਿਜ ਬਲਿੰਗ,ਰੌਕੀ ਭੱਟ, ਗੁਰਪ੍ਰੀਤ ਸਿੰਘ ਗੁਰੀ, ਪਰਮਿੰਦਰ ਸਿੰਘ ਨੀਟਾ ਸੰਧੂ, ਗੁਰਪ੍ਰੀਤ ਸਿੰਘ ਚਹਿਲਾਂ, ਗੁਰਪ੍ਰੀਤ ਸਿੰਘ ਮਾਲੋਵਾਲ, ਸੁਖਨਿੰਦਰ ਸਿੰਘ ਕਾਕਾ ਝੰਬਾਲਾ, ਜਗਦੇਵ ਸਿੰਘ ਸੌਟੀ, ਨਿਸ਼ਾਨ ਸਿੰਘ ਗੁਰਧਨਪੁਰ, ਲਖਵਿੰਦਰ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੀਆਂ ਸੰਗਤਾਂ ਮੌਜੂਦ ਸਨ।