- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਅਤੇ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਬੀਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦਾ ਬੀਤੀ ਰਾਤ 11 ਵਜੇ ਦੇ ਕਰੀਬ ਦੇਹਾਂਤ ਹੋ ਗਿਆ।

ਫਤਿਹਗੜ੍ਹ ਸਾਹਿਬ : ਬ੍ਰਹਮ ਗਿਆਨੀ ਸੰਤ ਬਾਬਾ ਮਹਿੰਦਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਵਰੋਸਾਏ ਅਤੇ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਬੀਰ ਸਿੰਘ ਜੀ ਧਿਆਨੂੰ ਮਾਜਰੇ ਵਾਲਿਆਂ ਦਾ ਬੀਤੀ ਰਾਤ 11 ਵਜੇ ਦੇ ਕਰੀਬ ਦੇਹਾਂਤ ਹੋ ਗਿਆ।
ਜਾਣਕਾਰੀ ਦਿੰਦਿਆਂ ਬਾਬਾ ਬਲਬੀਰ ਸਿੰਘ ਜੀ ਦੇ ਸਪੁੱਤਰ ਅਨੁਪ੍ਰੀਤ ਸਿੰਘ ਨੇ ਦੱਸਿਆ ਕਿ ਬਾਬਾ ਜੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਜਿਨ੍ਹਾਂ ਦਾ ਕਿ ਚੰਡੀਗੜ੍ਹ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ। ਅਚਾਨਕ ਬੀਤੀ ਰਾਤ 11 ਵਜੇ ਦੇ ਕਰੀਬ ਗੁਰੂ ਚਰਨਾਂ ਵਿੱਚ ਜਾ ਬਿਰਾਜੇ| ਉਹਨਾਂ ਦੱਸਿਆ ਕਿ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਵਿਖੇ 31 ਜੁਲਾਈ ਨੂੰ ਸਵੇਰੇ 9 ਵਜੇ ਤੋਂ ਸ਼ਾਮ ਤੱਕ ਸੰਗਤਾਂ ਨੂੰ ਬਾਬਾ ਜੀ ਦੇ ਪਵਿੱਤਰ ਸਰੀਰ ਦੇ ਦਰਸ਼ਨ ਕਰਵਾਏ ਜਾਣਗੇ ਅਤੇ 1 ਅਗਸਤ ਨੂੰ ਧਿਆਨੂੰ ਮਾਜਰਾ ਵਿਖੇ ਹੀ 12 ਵਜੇ ਦੇ ਕਰੀਬ ਬਾਬਾ ਜੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।ਬਾਬਾ ਬਲਵੀਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣਾ ਕਰਨ ਤੇ ਇਲਾਕੇ ਦੀਆਂ ਸੰਗਤਾਂ ਅੰਦਰ ਸੋਗਮਈ ਲਹਿਰ ਪਾਈ ਜਾ ਰਹੀ ਹੈ।