ਸਖੀ ਵਨ ਸਟਾਪ ਸੈਂਟਰ ਵੱਲੋਂ ਮਹਿਲਾ ਜਾਗਰੂਕਤਾ ਕੈਂਪ ਲਗਾਇਆ
ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਲਾਡਪੁਰ ਵਿਖੇ ਮਹਿਲਾ ਜਾਗਰੂਕਤਾ ਕੈਂਪ ਆਯੋਜਿਤ
Publish Date: Mon, 24 Aug 2026 06:37 PM (IST)
Updated Date: Mon, 24 Aug 2026 06:39 PM (IST)
ਫ਼ੋਟੋ ਫ਼ਾਈਲ : 16 ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਲਾਡਪੁਰ ਵਿਖੇ ਮਹਿਲਾ ਜਾਗਰੂਕਤਾ ਕੈਂਪ ਦਾ ਦ੍ਰਿਸ਼ । ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਔਰਤਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਤੇ ਸਮਾਜਿਕ ਹੱਕਾਂ ਸਮੇਤ ਸੁਰੱਖਿਆ ਨਾਲ ਸਬੰਧਤ ਸਰਕਾਰੀ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਲਾਡਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਦੀ ਸੈਂਟਰ ਪ੍ਰਬੰਧਕ ਰਜਨੀ ਬਾਲਾ ਵੱਲੋਂ ਔਰਤਾਂ ਨੂੰ ਸੈਂਟਰ ਦੀ ਭੂਮਿਕਾ ਤੇ ਕੰਮਕਾਜ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਦਾ ਮੁੱਖ ਮਕਸਦ ਹਿੰਸਾ ਤੋਂ ਪੀੜਤ ਜਾਂ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਔਰਤਾਂ ਨੂੰ ਸਖੀ ਵਨ ਸਟਾਪ ਸੈਂਟਰ ਰਾਹੀਂ ਲੋੜਵੰਦ ਔਰਤਾਂ ਨੂੰ ਪੁਲਿਸ ਸਹਾਇਤਾ, ਕਾਨੂੰਨੀ ਮਦਦ, ਡਾਕਟਰੀ ਸਹਾਇਤਾ ਸਮੇਤ ਮਾਨਸਿਕ ਅਤੇ ਸਮਾਜਿਕ ਕੌਂਸਲਿੰਗ ਦੇਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋਣ ਦੀ ਸੂਰਤ ’ਚ ਔਰਤਾਂ ਬਿਨਾਂ ਕਿਸੇ ਡਰ ਜਾਂ ਝਿਜਕ ਤੋਂ ਇੱਥੋਂ ਸਹਾਇਤਾ ਪ੍ਰਾਪਤ ਕਰ ਸਕਦੀਆਂ ਹਨ।