
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਲੇਸ਼ੀਆ ਵਿਖੇ ਕੌਰਫ ਬਾਲ ਖੇਡ ਕੇ ਪਰਤੇ ਸਮਰਜੋਤ ਸਿੰਘ ਨਡਿਆਲੀ ਦਾ ਸਨਮਾਨ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵੱਲੋਂ ਭਾਰਤੀ ਟੀਮ ’ਚ ਚੁਣੇ ਜਾਣ ਉਪਰੰਤ ਮਲੇਸ਼ੀਆ ਵਿਖੇ ਖੇਡ ਮੁਕਾਬਲਿਆਂ ’ਚ ਭਾਗ ਲੈ ਕੇ ਪਰਤੇ ਸਮਰਜੋਤ ਸਿੰਘ ਨਡਿਆਲੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਕੌਰਫ ਬਾਲ ਖੇਡਣ ਲਈ ਮਲੇਸ਼ੀਆ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀ ਸਮਰਜੋਤ ਸਿੰਘ ਨੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਨੌਜਵਾਨਾਂ ਨੂੰ ਉਸ ਦੀ ਲਗਨ ਤੋਂ ਸੇਧ ਲੈ ਕੇ ਖੇਡਾਂ ’ਚ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਦੌਰ ਤੋਂ ਹੀ ਸਮਰਜੋਤ ਸਿੰਘ ’ਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਸੀ। ਲਗਾਤਾਰ ਮਿਹਨਤ ਅਤੇ ਅਭਿਆਸ ਸਦਕਾ ਹੀ ਉਸ ਦੀ ਚੋਣ ਭਾਰਤੀ ਟੀਮ ਲਈ ਹੋਈ। ਉਨ੍ਹਾਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਖਿਡਾਰੀ ਸਮਰਜੋਤ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਉਸ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਪਣੇ ਕੋਚਾਂ, ਅਧਿਆਪਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਸ਼ਾਹਪੁਰ, ਧਰਮਿੰਦਰ ਸਿੰਘ ਮੂਲੇਪੁਰ, ਹਰਿੰਦਰ ਸਿੰਘ, ਗੁਰਸੇਵਕ ਸਿੰਘ, ਮਨਦੀਪ ਸਿੰਘ, ਨੰਬਰਦਾਰ ਹਰਦੀਪ ਸਿੰਘ, ਹਰਸਿਮਰਨ ਸਿੰਘ, ਬਰਿੰਦਰ ਸਿੰਘ, ਸੰਦੀਪ ਸਿੰਘ, ਸਵਪਨਜੀਤ ਸਿੰਘ, ਗੁਰਤੇਜ ਸਿੰਘ ਗਿੱਲ, ਬਲਜਿੰਦਰ ਸਿੰਘ ਚੀਮਾ ਅਤੇ ਦਮਨਜੋਤ ਸਿੰਘ ਚੀਮਾ ਆਦਿ ਮੌਜੂਦ ਸਨ।