- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਰਜੋਤ ਸਿੰਘ ਦੀ ਯੂ-21 ਵਿਸ਼ਵ ਕੋਰਫਬਾਲ ਚੈਂਪੀਅਨਸ਼ਿਪ ਲਈ ਚੋਣ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਕਾਨੂੰਨ ਵਿਭਾਗ ਦੇ ਵਿਦਿਆਰਥੀ ਸਮਰਜੋਤ ਸਿੰਘ ਦੀ ਮਲੇਸ਼ੀਆ ਦੇ ਨੀਲਾਈ ’ਚ 8 ਤੋਂ 16 ਅਗਸਤ 2026 ਤੱਕ ਹੋਣ ਵਾਲੀ ਯੂ-21 ਵਿਸ਼ਵ ਕੋਰਫਬਾਲ ਚੈਂਪੀਅਨਸ਼ਿਪ ਲਈ ਭਾਰਤੀ ਟੀਮ ’ਚ ਚੋਣ ਹੋਈ ਹੈ। ਹਰਿੰਦਰ ਸਿੰਘ ਦੇ ਪੁੱਤਰ ਸਮਰਜੋਤ ਸਿੰਘ ਪਿੰਡ ਨੰਡਿਆਲੀ (ਜ਼ਿਲ੍ਹਾ ਫਤਹਿਗੜ੍ਹ ਸਾਹਿਬ) ਦੇ ਵਸਨੀਕ ਹਨ ਅਤੇ ਇਸ ਅੰਤਰਰਾਸ਼ਟਰੀ ਚੈਂਪੀਅਨਸ਼ਿਪ ’ਚ ਭਾਰਤ ਦੀ ਪ੍ਰਤੀਨਿਧਤਾ ਕਰਨਗੇ। ਸਮਰਜੋਤ ਸਿੰਘ ਨੂੰ ਸਰੀਰਕ ਸਿੱਖਿਆ ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਪ੍ਰੀਤ ਸਿੰਘ ਚੀਮਾ ਵੱਲੋਂ ਕੋਚਿੰਗ ਦਿੱਤੀ ਗਈ ਹੈ, ਜੋ ਪੰਜਾਬ ਕੋਰਫਬਾਲ ਕੋਚ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਰਿਸਰਚ ਪ੍ਰੋ. ਡਾ. ਨਵਦੀਪ ਕੌਰ, ਰਜਿਸਟਰਾਰ ਪ੍ਰੋ. ਡਾ. ਤੇਜਬੀਰ ਸਿੰਘ ਤੇ ਕਾਨੂੰਨ ਵਿਭਾਗ ਦੇ ਮੁਖੀ ਪ੍ਰੋ. ਡਾ. ਅਮੀਤਾ ਕੌਸ਼ਲ ਨੇ ਸਮਰਜੋਤ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।