ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ 'ਚ 'ਕਲੀਨ ਕੈਂਪਸ-ਗ੍ਰੀਨ ਕੈਂਪਸ' ਦੇ ਆਦਰਸ਼ ਨਾਲ ਇੰਗਲਿਸ਼ ਲਿਟਰੇਰੀ ਸੁਸਾਇਟੀ ਦੁਆਰਾ ਕਾਲਜ ਕੈਂਪਸ 'ਚ ਸਵੱਛਤਾ ਮੁਹਿੰਮ ਚਲਾਇਆ ਗਿਆ। ਇਸ 'ਚ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਅਹੁਦੇਦਾਰਾਂ, ਕਾਰਜਕਾਰੀ ਮੈਂਬਰਾਂ ਤੇ ਵਿਦਿਆਰਥੀਆਂ ਦੁਆਰਾ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਸਵੱਛਤਾ ਅਭਿਆਨ ਦੀ ਸ਼ੁਰੂਆਤ ਕਾਲਜ ਦੇ ਨੇਸਕੈਫੇ ਲਾਅਨ ਦੀ ਸਫਾਈ ਨਾਲ ਕੀਤੀ ਗਈ ਜਿਸ ਉਪਰੰਤ ਪੂਰੇ ਕਾਲਜ ਕੈਂਪਸ ਵਿਚ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਹਰਵੀਨ ਕੌਰ, ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਕਨਵੀਨਰ ਪੋ੍. ਆਰਕੇ ਮਾਨ, ਸਮੂਹ ਸਟਾਫ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ।