
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਤਵੰਤ ਸਿੰਘ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਚੋਣ ਮੁਹਿੰਮ ਕੀਤੀ ਸ਼ੁਰੂ

ਜਾਗਰਣ ਟੀਮ, ਫਤਹਿਗੜ੍ਹ ਸਾਹਿਬ : ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਉਮੀਦਵਾਰ ਸਤਵੰਤ ਸਿੰਘ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੰਗਰਾਂਦ ਮੌਕੇ ਸਤਵੰਤ ਸਿੰਘ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨਾਲ ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਸੀ। ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਲਦ ਹੀ ਪੰਜਾਬ ਦੇ ਬਾਕੀ ਵਿਧਾਨ ਸਭਾ ਹਲਕਿਆਂ ਤੋਂ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਆਪਣੀ ਭੈਣ ਅੰਮ੍ਰਿਤ ਕੌਰ ਵੱਲੋਂ ਬਸੀ ਪਠਾਣਾਂ ਤੋਂ ਆਜ਼ਾਦ ਚੋਣ ਲੜਨ ਦੇ ਐਲਾਨ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਸਥਿਤੀ ਸਪਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਤੋਂ ਚੋਣ ਲੜਨ ਲਈ ਕਿਹਾ ਗਿਆ ਸੀ, ਪਰ ਉਹ ਬਸੀ ਪਠਾਣਾਂ ਤੋਂ ਟਿਕਟ ਮੰਗ ਰਹੇ ਸਨ। ਉਨ੍ਹਾਂ ਕਿਹਾ ਕਿ ਪਾਰਟੀ ਹਦਾਇਤਾਂ ਅਨੁਸਾਰ ਸਤਵੰਤ ਸਿੰਘ ਪਿਛਲੇ ਦੋ ਸਾਲਾਂ ਤੋਂ ਇਸ ਹਲਕੇ ’ਚ ਤਿਆਰੀ ਕਰ ਰਹੇ ਸਨ, ਜਦਕਿ ਉਨ੍ਹਾਂ ਦੀ ਭੈਣ ਨੇ ਅਚਾਨਕ ਇੱਥੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।