ਪੁਲ਼ ਤੋਂ ਹੇਠਾਂ ਡਿੱਗਣ ਨਾਲ ਸਕੂਟਰੀ ਸਵਾਰ ਦੀ ਮੌਤ
ਨੈਸ਼ਨਲ ਹਾਈਵੇ ਪੁੱਲ ਤੋਂ ਹੇਠਾਂ ਡਿੱਗਣ ਨਾਲ ਸਕੂਟਰੀ ਸਵਾਰ ਦੀ ਮੌਤ
Publish Date: Sun, 18 Jan 2026 06:16 PM (IST)
Updated Date: Mon, 19 Jan 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਇੱਥੋਂ ਦੇ ਨੈਸ਼ਨਲ ਹਾਈਵੇ ਪੁੱਲ ਤੋਂ ਹੇਠਾਂ ਡਿੱਗਣ ਨਾਲ ਸਕੂਟਰੀ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਖੰਨਾ ਵਾਸੀ ਬਲਦੇਵ ਸਿੰਘ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਮੰਡੀ ਗੋਬਿੰਦਗੜ੍ਹ ਨੈਸ਼ਨਲ ਹਾਈਵੇ ਜਿੰਮ ਦੇ ਸਾਹਮਣੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਸਕੂਟਰੀ ਪੁੱਲ ’ਤੇ ਹੀ ਰਹਿ ਗਈ ਤੇ ਉਛਲ ਕੇ ਵਿਅਕਤੀ ਪੁੱਲ ਤੋਂ ਹੇਠਾਂ ਡਿੱਗ ਗਿਆ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ ਕਰਾਉਣ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।