ਸੜਕ ਹਾਦਸੇ ’ਚ ਸਕੂਟਰ ਸਵਾਰ ਜ਼ਖ਼ਮੀ
ਸੜਕ ਹਾਦਸੇ ’ਚ ਸਕੂਟਰ ਸਵਾਰ ਜ਼ਖ਼ਮੀ
Publish Date: Tue, 19 May 2026 05:17 PM (IST)
Updated Date: Tue, 19 May 2026 05:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਪੱਤਰ ਪ੍ਰੇਰਕ, ਫਤਿਹਗੜ੍ਹ ਸਾਹਿਬ- ਸਰਹੰਦ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ ਵਿਚ ਇਕ ਕਾਰ ਦੇ ਅਣਪਛਾਤੇ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ। ਉਪਰੋਕਤ ਕਾਰਵਾਈ ਪੀੜਤ ਹਰਵਿੰਦਰ ਸਿੰਘ ਪੁੱਤਰ ਬਖਤੌਰ ਸਿੰਘ ਵਾਸੀ ਬਾਹੋਮਾਜਰਾ, ਥਾਣਾ ਸਦਰ ਖੰਨਾ ਜਿਲਾ ਲੁਧਿਆਣਾ ਦੀ ਸ਼ਿਕਾਇਤ ਦੇ ਅਧਾਰ ਤੇ ਅਮਲ ਵਿੱਚ ਲਿਆਂਦੀ ਗਈ ਹੈ। ਮੁੱਦਈ ਨੇ ਪੁਲਿਸ ਨੂੰ ਦੱਸਿਆ ਕਿ ਉਹ ਸਕੂਟਰੀ ਤੇ ਜਾ ਰਿਹਾ ਸੀ। ਉਸ ਦੌਰਾਨ ਇੱਕ ਕਾਰ ਦੇ ਅਣਪਛਾਤੇ ਚਾਲਕ ਨੇ ਟੱਕਰ ਮਾਰੀ। ਜਿਸ ਨਾਲ ਉਸ ਦੀ ਲੱਤ ਫੈਕਚਰ ਹੋ ਗਈ। ਇਸ ਮਾਮਲੇ ਵਿੱਚ ਅਗਲੀ ਤਫਤੀਸ਼ ਦੀ ਜਿੰਮੇਵਾਰੀ ਸਹਾਇਕ ਥਾਣੇਦਾਰ ਰਜਿਦਰ ਸਿੰਘ ਨੂੰ ਸੌਂਪੀ ਗਈ ਹੈ।