ਐੱਸਡੀਐੱਮ ਸੂਬਾ ਸਿੰਘ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਐਸਡੀਐੱਮ ਸੂਬਾ ਸਿੰਘ ਨੇ ਸਰਹਿੰਦ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
Publish Date: Fri, 17 Apr 2026 07:55 PM (IST)
Updated Date: Sat, 18 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਐੱਸਡੀਐੱਮ ਫਤਿਹਗੜ੍ਹ ਸਾਹਿਬ ਸੂਬਾ ਸਿੰਘ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਫ਼ਸਲ ਦੀ ਤੁਲਾਈ ਸਬੰਧੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਏਜੰਸੀਆਂ ਨੂੰ ਖ਼ਰੀਦੀ ਕਣਕ ਦੀ ਨਾਲੋਂ ਨਾਲ ਲਿਫਟਿੰਗ ਕਰਵਾਉਣ ਦੀ ਹਦਾਇਤ ਕੀਤੀ। ਐੱਸਡੀਐੱਮ ਸੂਬਾ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾਕਟਰ ਸੋਨਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਕੀਤੇ ਗਏ ਹਨ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਫਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਕਿਸਾਨਾਂ ਨੂੰ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ ਲਾਈਟ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਹਨ। ਸੂਬਾ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਜਿਆਦਾ ਦੇਰ ਨਾ ਬੈਠਣਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਹੰਦ ਮੰਡੀ ਵਿਖੇ ਖਰੀਦ ਲਗਾਤਾਰ ਜਾਰੀ ਹੈ ਅਤੇ ਲਿਫਟਿੰਗ ਵੀ ਸ਼ੁਰੂ ਹੋ ਚੁੱਕੀ ਹੈ