ਪੱਤਰ ਪ੍ਰੇਰਕ, ਫ਼ਤਿਹਗੜ੍ਹ ਸਾਹਿਬ : ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਹੋਰ ਔਰਤ ਦੀ ਮੌਤ ਹੋ ਗਈ, ਜਿਸ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ।ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਐੱਨਕੇ ਅਗਰਵਾਲ ਨੇ ਦੱਸਿਆ ਕਿ ਕੁਲਵੰਤ ਕੌਰ (55) ਵਾਸੀ ਭਾਂਬਰੀ ਕੁਝ ਦਿਨਾਂ ਤੋਂ ਬਿਮਾਰ ਸੀ, ਜਿਸ ਨੂੰ ਚੰਡੀਗੜ੍ਹ ਵਿਖੇ ਭਾਰਤੀ ਕਰਵਾਇਆ ਗਿਆ। ਉੱਥੇ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ, ਜਿਸ ਦੀ ਵੀਰਵਾਰ ਨੂੰ ਇਲਾਜ ਅਧੀਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਦੇ ਵਿਅਕਤੀ ਦੀ ਵੀ ਮੌਤ ਹੋ ਚੁੱਕੀ ਹੈ।

Posted By: Harjinder Sodhi