ਪੱਤਰ ਪ੍ਰਰੇਰਕ, ਅਮਲੋਹ : ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਦੀ ਅਗਵਾਈ ਵਿਚ ਦੇਸ਼ ਭਗਤ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਥਾਣਾ ਮੁਖੀ ਰਾਜ ਕੁਮਾਰ ਨੇ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਪੁਲਿਸ ਨੂੰ ਜ਼ਰੂਰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਡਾਕਟਰ ਅਮਨਦੀਪ ਧੀਮਾਨ ਨੇ ਕਿਹਾ ਕਿ ਸਿਵਲ ਹਸਪਤਾਲ ਅਮਲੋਹ ਵਿਖੇ ਓਟ ਸੈਂਟਰ ਰਾਹੀਂ ਨਸ਼ਾ ਛੱਡਣ ਵਾਲਿਆਂ ਨੂੰ ਦਵਾਈ ਮੁਫਤ ਵਿਚ ਦਿੱਤੀ ਜਾਂਦੀ ਹੈ। ਮਰੀਜ਼ਾਂ ਦਾ ਨਾਂ ਵੀ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਬੱਬੀ, ਕੌਂਸਲ ਪ੍ਰਧਾਨ ਹਰਪ੍ਰਰੀਤ ਸਿੰਘ, ਸਰਪੰਚ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਟਿੰਕਾ ਅਤੇ ਭਗਵਾਨਦਾਸ ਮਾਜਰੀ ਨੇ ਕਿਹਾ ਕਿ ਪੁਲਿਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਹਰ ਨਾਗਰਿਕ ਆਪਣਾ ਫ਼ਰਜ਼ ਸਮਝਦਾ ਹੋਇਆ ਨਸ਼ਾ ਸਮੱਗਲਰਾਂ ਦੀ ਜਾਣਕਾਰੀ ਪੁਲਿਸ ਨੂੰ ੰਜ਼ਰੂਰ ਦੇਵੇ।

ਇਸ ਮੌਕੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਭੱਟੋਂ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਵਿੰਦਰ ਸਿੰਘ ਰੈਹਿਲ, ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਰਾਕੇਸ ਕੁਮਾਰ ਸ਼ਾਹੀ, ਸਾਬਕਾ ਕੌਂਸਲਰ ਵਿੱਕੀ ਮਿੱਤਲ, ਜ਼ਿਲ੍ਹਾ ਮੀਤ ਪ੍ਰਧਾਨ ਹੈਪੀ ਸੂਦ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਰਾਏ, ਥਾਣਾ ਮੁਨਸ਼ੀ ਇਕਬਾਲ ਮੁਹੰਮਦ, ਕੌਂਸਲਰ ਬਲਤੇਜ ਸਿੰਘ, ਕੌਂਸਲਰ ਹਰਵਿੰਦਰ ਵਾਲੀਆ, ਹਰਨੈਲ ਸਿੰਘ ਸਰਪੰਚ ਰਾਮਗੜ੍ਹ, ਗੁਰਪ੍ਰਰੀਤ ਸਿੰਘ ਗਰੇਵਾਲ ਸਰਪੰਚ, ਕੁਲਦੀਪ ਦੀਪਾ, ਰਾਜਾ ਰਾਮ, ਬੇਅੰਤ ਸਿੰਘ ਸਲਾਣਾ, ਸਰਪੰਚ, ਪੰਚ, ਕੌਂਸਲਰ ਅਤੇ ਬਲਾਕ ਦੇ ਮੋਹਤਬਰ ਮੌਜੂਦ ਸਨ।