ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ ਭਲਕੇ
ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ ਭਲਕੇ
Publish Date: Tue, 06 Jan 2026 05:01 PM (IST)
Updated Date: Tue, 06 Jan 2026 05:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਲੋਹੜੀ ਮਨਾਉਣ ਸਬੰਧੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ 8 ਜਨਵਰੀ ਨੂੰ ਸਵੇਰੇ 11:30 ਵਜੇ ਜੱਗੀ ਰਿਜ਼ਾਰਟ ਵਿਖੇ ਹੋਵੇਗੀ। ਐਸੋਸੀਏਸ਼ਨ ਦੇ ਜਨਰਲ ਸਕੱਤਰ ਨਕੇਸ਼ ਜਿੰਦਲ ਨੇ ਮੈਂਬਰਾਂ ਨੂੰ ਆਪਣੇ ਜੀਵਨ ਸਾਥੀਆਂ ਨਾਲ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ—ਡੀਸੀ, ਐੱਸਐੱਸਪੀ, ਸੈਸ਼ਨਜ਼ ਜੱਜ, ਏਡੀਸੀ ਅਤੇ ਐੱਸਪੀ ਵੀ ਸ਼ਿਰਕਤ ਕਰਨਗੇ ਅਤੇ ਸ਼ਹੀਦੀ ਸਭਾ ਦੇ ਸਫਲ ਆਯੋਜਨ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।