- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਦੇ ਭਵਿੱਖ ਅਤੇ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣ ਦੀ ਲੋੜ :ਵਰਮਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਰੁਤਬਾ ਹੋਟਲ ਫਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਬੱਸੀ ਪਠਾਣਾਂ ਦੀ ਅਹਿਮ ਮੀਟਿੰਗ ਮਦਨ ਲਾਲ ਵਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਨੌਜਵਾਨ ਪੀੜ੍ਹੀ ਦੇ ਭਵਿੱਖ, ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਤੇ ਪੰਜਾਬ ਦੀ ਖ਼ੁਸ਼ਹਾਲੀ ਵਰਗੇ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਮੈਂਬਰਾਂ ਨੇ ਵਾਤਾਵਰਨ ਦੀ ਸੰਭਾਲ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਸੀਨੀਅਰ ਸਿਟੀਜ਼ਨ ਹੋਮ ਐਸੋਸੀਏਸ਼ਨ ਨੂੰ ਸੌਂਪਿਆ ਜਾਵੇ। ਮੀਟਿੰਗ ’ਚ ਬਿਰਧ ਆਸ਼ਰਮ ਅਤੇ ਮੰਦਬੁੱਧੀ ਬੱਚਿਆਂ ਦੇ ਸਕੂਲ ਨੂੰ 5-5 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਮਤਾ ਪਾਸ ਕੀਤਾ ਗਿਆ। ਇਸ ਦੌਰਾਨ ਮੈਂਬਰਾਂ ਦੀਵਾਨ ਚੰਦ ਗੁਪਤਾ, ਜੈ ਕ੍ਰਿਸ਼ਨ ਕਸ਼ਯਪ ਅਤੇ ਕਰਮਜੀਤ ਸਿੰਘ ਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ ਗਿਆ ਅਤੇ ਉਨ੍ਹਾਂ ਨੂੰ ਤੋਹਫ਼ੇ ਭੇਟ ਕੀਤੇ ਗਏ। ਮੀਟਿੰਗ ’ਚ ਮੇਹਰ ਸਿੰਘ, ਬਲਦੇਵ ਕ੍ਰਿਸ਼ਨ, ਕੇਕੇ ਵਰਮਾ, ਅਜੀਤ ਸਿੰਘ ਮੱਕੜ, ਪ੍ਰਕਾਸ਼ ਸਿੰਘ, ਗੁਰਮੇਲ ਸਿੰਘ, ਪਰਸ਼ੋਤਮ ਬਾਂਸਲ, ਭਰਪੂਰ ਸਿੰਘ, ਵਿਸ਼ੇਸ਼ ਮਹਿਮਾਨ ਰਵਿੰਦਰ ਮੌਦਗਿਲ, ਪਵਨ ਕੁਮਾਰ, ਓਮ ਪ੍ਰਕਾਸ਼ ਤਾਂਗੜੀ, ਹਰਨੇਕ ਸਿੰਘ, ਵਿਨੋਦ ਸ਼ਰਮਾ, ਜਸਬੀਰ ਸਿੰਘ ਅਤੇ ਕਮਲ ਗੁਪਤਾ ਹਾਜ਼ਰ ਸਨ।