ਬਜ਼ੁਰਗਾਂ ਮੋਮਬੱਤੀਆਂ ਤੇ ਜੂਟ ਦਾ ਸਾਮਾਨ ਬਣਾਉਣ ਦੀ ਸਿਖਲਾਈ ਦਿੱਤੀ
ਬਜ਼ੁਰਗਾਂ ਮੋਮਬੱਤੀਆਂ ਤੇ ਜੂਟ ਦਾ ਸਮਾਨ ਬਣਾਉਣ ਦੀ ਸਿਖਲਾਈ ਦਿੱਤੀ
Publish Date: Thu, 19 Mar 2026 05:15 PM (IST)
Updated Date: Thu, 19 Mar 2026 05:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਬੀਰ ਕੌਰ ਨੇ ਦੱਸਿਆ ਕਿ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਨੂੰ ਆਤਮਨਿਰਭਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹਾ ਪ੍ਰੀਸ਼ਦ ਦਫਤਰ ਅੱਤੇਵਾਲੀ ਵਿਖੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕੀਤਾ ਗਿਆ। ਇਸ ਵਿਚ ਬਜ਼ੁਰਗਾਂ ਨੂੰ ਮੋਮਬੱਤੀਆਂ ਤੇ ਜੂਟ ਦੇ ਸਮਾਨ ਬਣਾਉਣ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ ਤਾਂ ਜੋ ਉਹ ਘਰ ਬੈਠੇ ਆਮਦਨ ਕਮਾ ਸਕਣ। ਪ੍ਰੋਗਰਾਮ ਦੌਰਾਨ ਬਜ਼ੁਰਗਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਯੋਗਾ ਕਲਾਸਾਂ ਵੀ ਕਰਵਾਈਆਂ ਗਈਆਂ। ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਗਿਫਟ ਹੈਮਪਰ ਵੀ ਭੇਂਟ ਕੀਤੇ ਗਏ। ਜਸਬੀਰ ਕੌਰ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰਹਿਣਗੇ।