
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿਤਾ ਨੇ ਦੱਸਿਆ ਕਿ ਜਸਪ੍ਰੀਤ ਦੇ ਵਿਆਹ ਤੋਂ ਪਹਿਲਾਂ ਉਸ ਦੀ ਮੰਗਣੀ ਜਗਦੀਪ ਸਿੰਘ (ਵਾਸੀ ਪਿੰਡ ਛੱਜੂਮਾਜਰਾ) ਨਾਲ ਤੈਅ ਹੋਈ ਸੀ, ਪਰ ਵਿਆਹ ਨਹੀਂ ਹੋ ਸਕਿਆ ਸੀ। ਇਸ ਦੇ ਬਾਵਜੂਦ ਉਹ ਜਸਪ੍ਰੀਤ ਦੇ ਸੰਪਰਕ ਵਿੱਚ ਰਹਿੰਦਾ ਸੀ ਅਤੇ ਉਸ ਨੂੰ ਬਲੈਕਮੇਲ ਕਰਦਾ ਸੀ।

ਦੀਪਕ ਸੂਦ, ਫ਼ਤਿਹਗੜ੍ਹ ਸਾਹਿਬ: ਬੱਸੀ ਪਠਾਣਾ ਪੁਲਿਸ ਨੇ ਕਾਂਜਲਾ ਮਾਜਰਾ ਦੇ ਨੇੜੇ 35 ਸਾਲਾ ਨੌਜਵਾਨ ਜਿਤਿੰਦਰ ਸਿੰਘ (ਵਾਸੀ ਪਿੰਡ ਸਿਲ, ਜ਼ਿਲ੍ਹਾ ਮੋਹਾਲੀ) ਦੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਕਤਲ ਦੇ ਦੋਸ਼ ਵਿੱਚ ਇੱਕ ਔਰਤ ਅਤੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਕੌਰ, ਜਗਦੀਪ ਸਿੰਘ ਅਤੇ ਸੰਜੂ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਬੱਸੀ ਪਠਾਣਾ ਥਾਣਾ ਮੁਖੀ (ਐੱਸ.ਐੱਚ.ਓ.) ਬਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਦਰਸ਼ਨ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਬੇਟਾ ਜਿਤਿੰਦਰ ਸਿੰਘ ਵੈਲਡਿੰਗ ਦਾ ਕੰਮ ਕਰਦਾ ਸੀ। ਬਾਅਦ ਵਿੱਚ ਉਸ ਨੇ ਪਿੰਡ ਦੇ ਧਰਮਿੰਦਰ ਸਿੰਘ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਰਕੇ ਉਸ ਦਾ ਧਰਮਿੰਦਰ ਦੇ ਘਰ ਆਉਣਾ-ਜਾਣਾ ਹੋ ਗਿਆ। ਇਸ ਦੌਰਾਨ ਉਸ ਦੀ ਧਰਮਿੰਦਰ ਦੀ ਪਤਨੀ ਜਸਪ੍ਰੀਤ ਕੌਰ ਨਾਲ ਨੇੜਤਾ ਵਧ ਗਈ ਅਤੇ ਪੈਸਿਆਂ ਦਾ ਲੈਣ-ਦੇਣ ਵੀ ਹੋਣ ਲੱਗਾ।
ਪਿਤਾ ਨੇ ਦੱਸਿਆ ਕਿ ਜਸਪ੍ਰੀਤ ਦੇ ਵਿਆਹ ਤੋਂ ਪਹਿਲਾਂ ਉਸ ਦੀ ਮੰਗਣੀ ਜਗਦੀਪ ਸਿੰਘ (ਵਾਸੀ ਪਿੰਡ ਛੱਜੂਮਾਜਰਾ) ਨਾਲ ਤੈਅ ਹੋਈ ਸੀ, ਪਰ ਵਿਆਹ ਨਹੀਂ ਹੋ ਸਕਿਆ ਸੀ। ਇਸ ਦੇ ਬਾਵਜੂਦ ਉਹ ਜਸਪ੍ਰੀਤ ਦੇ ਸੰਪਰਕ ਵਿੱਚ ਰਹਿੰਦਾ ਸੀ ਅਤੇ ਉਸ ਨੂੰ ਬਲੈਕਮੇਲ ਕਰਦਾ ਸੀ। ਜਗਦੀਪ ਨਸ਼ੇ ਦਾ ਆਦੀ ਸੀ, ਜਿਸ ਕਰਕੇ ਜਸਪ੍ਰੀਤ ਕੌਰ ਉਸ ਤੋਂ ਪਿੱਛਾ ਛੁਡਾਉਣਾ ਚਾਹੁੰਦੀ ਸੀ। ਇਸੇ ਦੌਰਾਨ ਜਗਦੀਪ ਨੂੰ ਜਿਤਿੰਦਰ ਅਤੇ ਜਸਪ੍ਰੀਤ ਦੀ ਨੇੜਤਾ ਬਾਰੇ ਪਤਾ ਲੱਗ ਗਿਆ, ਜਿਸ ਤੋਂ ਬਾਅਦ ਉਸ ਨੇ ਜਿਤਿੰਦਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਇਸ ਤੋਂ ਬਾਅਦ 14 ਅਗਸਤ ਨੂੰ ਜਿਤਿੰਦਰ ਕਿਸੇ ਕੰਮ ਲਈ ਆਪਣੀ ਬਾਈਕ 'ਤੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਨੰਦਪੁਰ ਕਲੌੜ ਚਲਾ ਗਿਆ। ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਉਹ ਘਰ ਵਿੱਚ ਇਕੱਲਾ ਹੋਣ ਕਰਕੇ ਪਿੰਡ ਕੱਜਲਮਾਜਰਾ ਦੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਚਲਾ ਗਿਆ। ਜਦੋਂ ਉਹ ਪਿੰਡ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਦੋ ਵਿਅਕਤੀ ਉਸ ਦੇ ਬੇਟੇ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਰਹੇ ਸਨ ਅਤੇ ਉਨ੍ਹਾਂ ਦੇ ਨਾਲ ਜਸਪ੍ਰੀਤ ਕੌਰ ਵੀ ਖੜ੍ਹੀ ਸੀ, ਜਿਸ ਨੇ ਉਸ ਦੇ ਬੇਟੇ ਨੂੰ ਧੋਖੇ ਨਾਲ ਉੱਥੇ ਬੁਲਾਇਆ ਸੀ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਤਲ 'ਕਿਰਚ' ਮਾਰ ਕੇ ਕੀਤਾ ਗਿਆ ਹੈ। ਹਾਲਾਂਕਿ, ਕਤਲ ਵਿੱਚ ਵਰਤੀ ਗਈ ਕਿਰਚ ਜਾਂ ਹੋਰ ਸਾਮਾਨ ਦੀ ਬਰਾਮਦਗੀ ਅਜੇ ਤੱਕ ਨਹੀਂ ਹੋਈ ਹੈ।
ਬਲਬੀਰ ਸਿੰਘ ਨੇ ਕਿਹਾ ਕਿ ਕਤਲ ਦੇ ਪਿੱਛੇ ਦਾ ਅਸਲ ਕਾਰਨ ਪੂਰੀ ਤਰ੍ਹਾਂ ਸਾਫ਼ ਨਹੀਂ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ। ਪੁਲਿਸ ਮੁਤਾਬਕ, ਮ੍ਰਿਤਕ ਵੈਲਡਰ ਦਾ ਕੰਮ ਕਰਦਾ ਸੀ ਅਤੇ ਸ਼ੁਰੂਆਤੀ ਜਾਣਕਾਰੀ ਅਨੁਸਾਰ ਉਹ ਗ੍ਰਿਫ਼ਤਾਰ ਔਰਤ ਜਸਪ੍ਰੀਤ ਕੌਰ ਦੇ ਘਰ ਵੀ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਪੁਲਿਸ ਰਿਮਾਂਡ ਦੌਰਾਨ ਕਤਲ ਦੇ ਕਾਰਨਾਂ ਅਤੇ ਹੋਰ ਤੱਥਾਂ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।