- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਜੀਆਈ ਵਿਖੇ ਲੰਗਰ ਦੀ ਸੇਵਾ ਮਨੁੱਖਤਾ ਨੂੰ ਸਮਰਪਿਤ ਵੱਡਾ ਉਪਰਾਲਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਤ ਬਾਬਾ ਦਲਵਾਰਾ ਸਿੰਘ ਅਤੇ ਜਗਜੀਤ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਪੀਜੀਆਈ ਚੰਡੀਗੜ੍ਹ ਵਿਖੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਗੁਰੂ ਕੇ ਲੰਗਰ ਦੀ ਸੇਵਾ ਨਿਰੰਤਰ ਜਾਰੀ ਹੈ। ਇਸ ਸੇਵਾ ਕਾਰਜ ਤਹਿਤ ਹਸਪਤਾਲ ’ਚ ਇਲਾਜ ਲਈ ਆਉਣ ਵਾਲੇ ਲੋੜਵੰਦਾਂ ਨੂੰ ਸ਼ਰਧਾ ਤੇ ਨਿਮਰਤਾ ਨਾਲ ਲੰਗਰ ਛਕਾਇਆ ਜਾਂਦਾ ਹੈ। ਸੰਤ ਬਾਬਾ ਦਲਵਾਰਾ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਗਿਆ ਲੰਗਰ ਮਨੁੱਖਤਾ ਦੀ ਬਰਾਬਰੀ, ਭਾਈਚਾਰੇ ਤੇ ਨਿਸ਼ਕਾਮ ਸੇਵਾ ਦਾ ਮਹਾਨ ਸੰਦੇਸ਼ ਦਿੰਦਾ ਹੈ। ਜਗਜੀਤ ਸਿੰਘ ਨੇ ਕਿਹਾ ਕਿ ਇਹ ਸੇਵਾ ਕਿਸੇ ਇੱਕ ਵਿਅਕਤੀ ਦੀ ਨਹੀਂ ਸਗੋਂ ਸੰਗਤ ਦੇ ਸਾਂਝੇ ਸਹਿਯੋਗ ਅਤੇ ਗੁਰੂ ਸਾਹਿਬ ਦੀ ਕਿਰਪਾ ਨਾਲ ਚੱਲ ਰਹੀ ਹੈ। ਇਸ ਮੌਕੇ ਨਗਰ ਨੋਹਰਾ (ਨਾਭਾ), ਪਪਰਾਲਾ (ਰੋਪੜ) ਦੀ ਸੰਗਤ ਅਤੇ ਸੁਖਵੀਰ ਸਿੰਘ ਹੁਸ਼ਿਆਰਪੁਰ, ਬਾਬਾ ਜਗਤਾਰ ਸਿੰਘ, ਭਾਈ ਸੁੱਖਵਿੰਦਰ ਸਿੰਘ, ਭਾਈ ਗਗਨਦੀਪ ਸਿੰਘ ਮਹਾਦੀਆਂ, ਦਿਲਪ੍ਰੀਤ ਸਿੰਘ, ਸੈਂਟੀ ਸਿੰਘ, ਗੁਰਬਖਸ਼ ਸਿੰਘ, ਸ਼ਹਿਬਾਜ਼ ਸਿੰਘ, ਹਰਜੀਤ ਕੌਰ, ਸੰਦੀਪ ਕੌਰ ਅਤੇ ਗੁਰਆਸੀਸ ਕੌਰ ਆਦਿ ਨੇ ਵੀ ਸਹਿਯੋਗ ਦਿੱਤਾ।