ਯੂਨੀਵਰਸਿਟੀ ਕਾਲਜ ’ਚ ਚੱਲ ਰਹੇ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਸਮਾਪਤ
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਚੱਲ ਰਹੇ ਸੱਤ ਰੋਜ਼ਾ ਐਨਐਸਐਸ ਕੈਂਪ ਸਮਾਪਤ
Publish Date: Fri, 13 Feb 2026 05:00 PM (IST)
Updated Date: Fri, 13 Feb 2026 05:03 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਚੱਲ ਰਹੇ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦੀ ਸਫਲਤਾਪੂਰਵਕ ਸਮਾਪਤੀ ਹੋ ਗਈ। ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਐੱਨਐੱਸਐੱਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਦੇ ਤਜਰਬਿਆਂ ਨੂੰ ਸੁਣਿਆ। ਮੁੱਖ ਮਹਿਮਾਨ ਵਜੋਂ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਨੂੰ ਜ਼ਿੰਦਗੀ ਵਿੱਚ ਖਾਸ ਮਹੱਤਤਾ ਦੇਣ ਦੀ ਸਲਾਹ ਦਿੱਤੀ ਅਤੇ ਆਪਣੇ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਐੱਨਐੱਸਐੱਸ ਦੇ ਬੈਸਟ ਵਲੰਟੀਅਰ ਮਨਜਿੰਦਰ ਸਿੰਘ, ਜਸ਼ਨਪ੍ਰੀਤ ਕੌਰ, ਅਨਮੋਲ ਸ਼ਰਮਾ ਅਤੇ ਗੁਰਜੰਟ ਸਿੰਘ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਚੁਣੇ ਗਏ ਪੰਜ ਸਟਾਰ ਵਲੰਟੀਅਰਾਂ ਨੂੰ ਵੀ ਇਨਾਮ ਦਿੱਤੇ ਗਏ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ। ਮਨਜਿੰਦਰ ਸਿੰਘ ਅਤੇ ਜਸਮੀਤ ਕੌਰ ਨੇ ਸੱਤ ਰੋਜ਼ਾ ਕੈਂਪ ਦੀ ਰਿਪੋਰਟ ਪੇਸ਼ ਕੀਤੀ। ਮੰਚ ਸੰਚਾਲਨ ਡਾ. ਦਵਿੰਦਰ ਸਿੰਘ ਨੇ ਕੀਤਾ। ਐਨਐਸਐਸ ਟੀਮ ਦੇ ਕੋਆਰਡੀਨੇਟਰ ਡਾ. ਰਣਦੀਪ ਕੌਰ, ਡਾ. ਦਲਵੀਰ ਸਿੰਘ, ਡਾ. ਮਾਲਵਿਕਾ ਖੁਰਾਣਾ ਅਤੇ ਪ੍ਰੋ. ਅਮਰੀਕ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।