- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਈ ਪਰਿਵਾਰ ਅਕਾਲੀ ਦਲ ’ਚ ਸ਼ਾਮਲ : ਰਾਜੂ ਖੰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ ਪਿੰਡ ਹੈਬਤਪੁਰ ਦੇ ਆਗੂ ਰਫੀਕ ਮੁਹੰਮਦ ਤੇ ਆਮੀਨ ਅਲੀ ਅਤੇ ਪਿੰਡ ਸੌਂਟੀ ਤੋਂ ਅਰਨਜੀਤ ਸਿੰਘ ਵਿਰਦੀ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਪਰਿਵਾਰਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਨਮਾਨ ਕੀਤਾ ਗਿਆ। ਰਾਜੂ ਖੰਨਾ ਨੇ ਕਿਹਾ ਕਿ ਲੋਕ ਅਕਾਲੀ ਦਲ ਦੀ ਪਿਛਲੀ ਸਰਕਾਰ ਦੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਨੂੰ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਅਕਾਲੀ ਦਲ ਨਾਲ ਜੁੜਨਾ ਦੱਸਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਦੇ ਵਿਕਾਸ ਲਈ ਅਕਾਲੀ ਦਲ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਰਾਜੂ ਖੰਨਾ ਦੀ ਲੋਕ ਸੇਵਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਸਮਾਗਮ ’ਚ ਹਰਬੰਸ ਸਿੰਘ ਬਡਾਲੀ, ਸ਼ਮਸ਼ਾਦ ਅਲੀ, ਕੇਵਲ ਖਾਂ ਧਰਮਗੜ੍ਹ, ਸ਼ੌਕਤ ਅਲੀ ਬਰੌਗਾ, ਨਵਜੋਤ ਸਿੰਘ ਨਰੈਣਗੜ੍ਹ, ਗੁਰਪ੍ਰੀਤ ਸਿੰਘ, ਹਰਨੇਕ ਸਿੰਘ, ਲਵਪ੍ਰੀਤ ਸਿੰਘ ਲਵਲੀ ਤੇ ਬਲਜਿੰਦਰ ਸਿੰਘ ਬਬਲੂ ਮੌਜੂਦ ਸਨ।