ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਪਿੰਡ ਕੋਟਲਾ ਜੱਟਾਂ ਵਿਖੇ ਤੀਆਂ ਨੂੰ ਸਮਰਪਿਤ ਪੋ੍ਗਰਾਮ ਕਰਵਾਇਆ ਗਿਆ। ਇਸ ਮੌਕੇ ਜਿੱਥੇ ਪਿੰਡ ਦੀਆਂ ਅੌਰਤਾਂ ਵੱਲੋਂ ਜਸ਼ਨ ਮਨਾਏ ਗਏ, ਉਥੇ ਹੀ ਸਿਖਲਾਈ ਕੇਂਦਰ 'ਚ ਟਰੇਨਿੰਗ ਲੈ ਚੁੱਕੀਆਂ ਅੌਰਤਾਂ ਨੂੰ ਸਿਲਾਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸ਼ਿਰਕਤ ਕੀਤੀ। ਉਨਾਂ੍ਹ ਗ੍ਰਾਮ ਪੰਚਾਇਤ ਵੱਲੋਂ ਕੀਤੇ ਇਸ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ। ਉਨਾਂ੍ਹ ਕਿਹਾ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਲਈ ਉਹ ਵਚਨਬੱਧ ਹਨ, ਜਿਸ ਤਹਿਤ ਬਲਾਕ ਵਿਕਾਸ ਪੰਚਾਇਤ ਵਿਭਾਗ ਦੇ ਅੰਦਰ ਟਰੇਨਿੰਗ ਪ੍ਰਰਾਪਤ ਕਰ ਚੁੱਕੀਆਂ ਅੌਰਤਾਂ ਨੂੰ ਸਿਲਾਈ ਮਸ਼ੀਨਾ ਮੁਹੱਈਆ ਕਰਵਾਈਆਂ ਗਈਆਂ ਹਨ। ਜਿਸ ਨਾਲ ਉਹ ਆਪਣਾ ਰੁਜ਼ਗਾਰ ਚਲਾ ਸਕਣਗੀਆਂ। ਉਨਾਂ੍ਹ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਹੋਰ ਸਕੀਮਾਂ ਨੂੰ ਵੀ ਉਨਾਂ੍ਹ ਵੱਲੋਂ ਘਰ ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਸਰਪੰਚ ਬੇਅੰਤ ਸਿੰਘ, ਦਰਸ਼ਨ ਸਿੰਘ ਰਿਟਾਇਰਡ ਇੰਸਪੈਕਟਰ, ਸੁਰਿੰਦਰ ਸਿੰਘ, ਬਲਕਾਰ ਸਿੰਘ, ਲਖਵਿੰਦਰ ਸਿੰਘ ਨੰਬਰਦਾਰ ਆਦਿ ਮੌਜੂਦ ਸਨ।