
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਕਮੇਟੀ ਹਰ ਲੋੜਵੰਦ ਦੀ ਸਹਾਇਤਾ ਲਈ ਹਮੇਸ਼ਾ ਤੱਤਪਰ : ਖਾਲਸਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਅਮਲੋਹ ਦੇ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਵੱਲੋਂ ਪਾਰਟੀ ਦਫ਼ਤਰ ਅਮਲੋਹ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਮੌਕੇ ਬਹਾਦਰ ਸਿੰਘ ਭੱਦਲਥੂਹਾ ਅਤੇ ਰਾਜਿੰਦਰ ਸਿੰਘ ਭੱਦਲਥੂਹਾ ਨੂੰ 10-10 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ। ਇਸ ਮੌਕੇ ਭਾਈ ਰਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਲੋੜਵੰਦ ਦੀ ਸਹਾਇਤਾ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਦਸਵੰਧ ਕੱਢ ਕੇ ਸ਼੍ਰੋਮਣੀ ਕਮੇਟੀ ਦੇ ਸੇਵਾ ਕਾਰਜਾਂ ’ਚ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਹਲਕਾ ਅਮਲੋਹ ਦੀਆਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸੱਦਾ ਦਿੱਤਾ ਕਿ 31 ਅਗਸਤ ਨੂੰ ਸਵੇਰੇ 10 ਵਜੇ ਮੰਡੀ ਗੋਬਿੰਦਗੜ੍ਹ ਦੇ ਲਾਲ ਬੱਤੀ ਚੌਂਕ ਵਿਖੇ ਪਹੁੰਚ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਜਾਵੇ। ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ ਅਤੇ ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ ਵੀ ਮੌਜੂਦ ਸਨ।