ਐਸਜੀਪੀਸੀ ਵੱਲੋਂ ਹਲਕਾ ਅਮਲੋਹ ਦੇ 4 ਅਕਾਲੀ ਆਗੂਆਂ ਨੂੰ ਵਿਦਿਅਕ ਅਦਾਰਿਆਂ ’ਚ ਅਹਿਮ ਜ਼ਿੰਮੇਵਾਰੀਆਂ
ਐੱਸਜੀਪੀਸੀ ਵੱਲੋਂ ਹਲਕਾ ਅਮਲੋਹ ਦੇ 4 ਅਕਾਲੀ ਆਗੂਆਂ ਨੂੰ ਵਿੱਦਿਅਕ ਅਦਾਰਿਆਂ ’ਚ ਅਹਿਮ ਜ਼ਿੰਮੇਵਾਰੀਆਂ ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜੇ ਅਦਾਰੇ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਦਾ ਐਡੀਸ਼ਨਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਲੋਹ ਦੇ ਮੌਜੂਦਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਸਰਕਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ ਨੂੰ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਲੋਹ ਦੇ ਮੌਜੂਦਾ ਲੀਗਲ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਦਾ ਟਰੱਸਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਇਨ੍ਹਾਂ ਨਿਯੁਕਤੀਆਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਸਮਰਪਿਤ ਵਰਕਰਾਂ ’ਤੇ ਵਿਸ਼ਵਾਸ ਜਤਾਉਣ ਲਈ ਉਹ ਸਦਾ ਰਿਣੀ ਰਹਿਣਗੇ। ਇਨ੍ਹਾਂ ਐਲਾਨਾਂ ਤੋਂ ਬਾਅਦ ਹਲਕਾ ਅਮਲੋਹ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਿਯੁਕਤੀਆਂ ਦਾ ਧੰਨਵਾਦ ਕਰਦੇ ਹੋਏ ਵਧਾਈ ਦੇਣ ਵਾਲਿਆਂ ਵਿੱਚ ਸੀਨੀਅਰ ਆਗੂ ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਡਾ. ਅਰੁਜਨ ਸਿੰਘ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਰਣਜੀਤ ਸਿੰਘ ਘੋਲਾ, ਅਵਤਾਰ ਸਿੰਘ ਰਿਆ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਭਿੰਦਰ ਸਿੰਘ ਮੰਡੀ, ਜਥੇਦਾਰ ਨਾਜ਼ਰ ਸਿੰਘ ਮੰਡੀ, ਯਾਦਵਿੰਦਰ ਸਿੰਘ ਸਲਾਣਾ, ਹਰਚੰਦ ਸਿੰਘ ਕਪੂਰਗੜ੍ਹ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਜਥੇਦਾਰ ਸ਼ਰਧਾ ਸਿੰਘ ਛੰਨਾ, ਰਾਜੂ ਖਾ ਸਲਾਣਾ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਕੁਮਾਰ ਮਿੰਟੂ, ਕੁਲਵਿੰਦਰ ਸਿੰਘ ਸਲਾਣੀ, ਨਰਿੰਦਰ ਸਿੰਘ ਪਨਾਗ, ਰੇਸ਼ਮ ਸਿੰਘ ਵਿਰਕ, ਜਸਵਿੰਦਰ ਸਿੰਘ ਗਰੇਵਾਲ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਰਾਮ ਸਿੰਘ ਮੰਡੀ, ਦਰਬਾਰਾ ਸਿੰਘ ਸਾਲਾਣਾ, ਗੁਰਦੀਪ ਸਿੰਘ ਬੱਬੀ, ਕੇਵਲ ਖਾਂ ਧਰਮਗੜ੍ਹ, ਨਵਜੋਤ ਸਿੰਘ ਨਰੈਣਗੜ੍ਹ, ਪਰਮਿੰਦਰ ਸਿੰਘ ਨੀਟਾ ਸੰਧੂ, ਸਿਮਰਨਜੀਤ ਸਿੰਘ ਧਾਲੀਵਾਲ, ਸ਼ਮਸ਼ਾਦ ਅਲੀ, ਬਲਤੇਜ ਸਿੰਘ ਅਮਲੋਹ, ਜਥੇਦਾਰ ਸੋਮਨਾਥ ਅਜਨਾਲੀ, ਕਰਮ ਸਿੰਘ ਘੁਟੀਡ, ਬਾਬਾ ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਗੁਰਕੀਰਤ ਸਿੰਘ ਪਨਾਗ, ਜਸ਼ਨਪ੍ਰੀਤ ਸਿੰਘ ਸ਼ਾਹਪੁਰ, ਨਿਸ਼ਾਨ ਸਿੰਘ ਗੁਰਧਨਪੁਰ, ਪਰਮਿੰਦਰ ਸਿੰਘ ਸਲਾਣਾ, ਡਾ. ਮਨਜੀਤ ਸਿੰਘ ਲੁਹਾਰ ਮਾਜਰਾ, ਹਰਮਿੰਦਰ ਸਿੰਘ ਕੁੰਭੜਾ, ਜਗਜੀਵਨ ਸਿੰਘ ਉੱਭੀ, ਕਰਮਜੀਤ ਸਿੰਘ ਮਹਿਮੂਦਪੁਰ, ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਮਲਾ ਚੈਹਿਲਾ, ਗੁਰਪ੍ਰੀਤ ਸਿੰਘ ਰੰਘੇੜੀ, ਹਰਸ਼ ਕੁੰਜਾਰੀ, ਪਰਮਜੀਤ ਸਿੰਘ ਪੰਮੀ ਸਰਪੰਚ, ਪਾਲ ਸਿੰਘ ਖੁੰਮਣਾ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਜਥੇਦਾਰ ਹਰਿੰਦਰ ਸਿੰਘ ਦੀਵਾ, ਗੁਰਬਖਸ਼ ਸਿੰਘ ਬੈਣਾ, ਗੁਰਜੀਤ ਸਿੰਘ ਮੰਗਾ, ਕੇਸਰ ਸਿੰਘ ਸਲਾਣਾ, ਸੁਖਨਿੰਦਰ ਸਿੰਘ ਕਾਕਾ, ਅਮਨਦੀਪ ਸਿੰਘ ਭੱਦਲਥੂਹਾ, ਦਿਲਮਨਪ੍ਰੀਤ ਸਿੰਘ ਰੁੜਕੀ, ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਸੁਖਬੀਰ ਸਿੰਘ ਡਡਹੇੜੀ, ਡਾ. ਬਲਕਾਰ ਸਿੰਘ ਘੁੰਡਰ, ਹਰਬੰਸ ਸਿੰਘ ਕਾਲੂ, ਹਰਮਿੰਦਰ ਸਿੰਘ ਦਨਘੇੜੀ, ਗੁਰਮੀਤ ਸਿੰਘ ਭੱਟੋ, ਸੁਖਦੇਵ ਸਿੰਘ ਬੈਣੀ, ਡਾ. ਜਸਵੰਤ ਸਿੰਘ, ਬੀਬੀ ਗੁਰਮੀਤ ਕੌਰ ਵਿਰਕ, ਬੀਬੀ ਮਧੂਮੀਤ ਵਡੇਰਾ, ਬੀਬੀ ਰੁਪਿੰਦਰ ਕੌਰ ਮੰਡੀ, ਬੀਬੀ ਬਲਵਿੰਦਰ ਕੌਰ, ਬੀਬੀ ਪਿੰਕੀ ਰਾਣੀ, ਪ੍ਰੀਤਮ ਸਿੰਘ ਮੰਡੀ, ਬੀਬੀ ਭੁਪਿੰਦਰ ਕੌਰ ਮੰਡੀ, ਬੀਬੀ ਸੁਖਵਿੰਦਰ ਕੌਰ ਸੁੱਖੀ, ਜਸਵਿੰਦਰ ਸਿੰਘ ਰੋਡਾ, ਜਗਦੇਵ ਸਿੰਘ ਸੌਟੀ, ਬੀਬੀ ਦਲਬੀਰ ਕੌਰ, ਸੁਖਦੀਪ ਸਿੰਘ ਘੁੱਲੂਮਾਜਰਾ, ਕਾਕਾ ਸਿੰਘ ਮਰਾਰੜੂ, ਬੀਬੀ ਰਾਜਵਿੰਦਰ ਕੌਰ ਭਗਵਾਨਪੁਰਾ, ਹਰਪਾਲ ਸਿੰਘ, ਜੱਗੀ ਬੁੱਗਾ, ਅਮਨਦੀਪ ਕੁਮਾਰ ਅਤੇ ਬਿੱਟੂ ਕਪੂਰਗੜ੍ਹ ਆਦਿ ਪ੍ਰਮੁੱਖ ਹਨ।