- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦ 4 ਪਰਿਵਾਰਾਂ ਨੂੰ 30 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਂਟ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਹਲਕਾ ਅਮਲੋਹ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਵੱਲੋਂ ਅਕਾਲੀ ਦਲ ਦੇ ਅਮਲੋਹ ਸਥਿਤ ਦਫ਼ਤਰ ਵਿਖੇ 40 ਲੋੜਵੰਦ ਪਰਿਵਾਰਾਂ ਨੂੰ 30 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਟ ਕੀਤੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਭਾਈ ਰਵਿੰਦਰ ਸਿੰਘ ਖਾਲਸਾ ਅਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਲੋੜਵੰਦਾਂ ਦੀ ਸਹਾਇਤਾ ਲਈ ਤੱਤਪਰ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘਾਂ ਅਤੇ ਕੀਰਤਨੀ ਜਥਿਆਂ ਨੂੰ ਲੋੜ ਅਨੁਸਾਰ ਸਾਜ਼ ਮੁਹੱਈਆ ਕਰਵਾਉਣ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ ਸਮੇਂ ਯਤਨ ਕੀਤੇ ਜਾਂਦੇ ਹਨ। ਉਹਨਾਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਿ ਉਹ ਅਪਣਾ ਅਪਣਾ ਦਸਵੰਧ ਕੱਢ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜ਼ਰੂਰ ਭੇਜਣ ਤਾ ਜੋ ਇਹ ਨਿਸ਼ਕਾਮ ਸੇਵਾਵਾਂ ਹਮੇਸ਼ਾ ਜਾਰੀ ਰਹਿਣ। ਅੱਜ ਜਿਹਨਾਂ ਲੋੜਵੰਦ ਪਰਿਵਾਰਾਂ ਨੂੰ ਚੈਕ ਦਿੱਤੇ ਗਏ ਉਹਨਾਂ ਵਿੱਚ ਅਮਨਦੀਪ ਕੌਰ ਨੂਰਪੁਰਾ,ਬਚਨੀ ਦੇਵੀ ਖਨਿਆਣ, ਜਸਵੀਰ ਕੌਰ ਅਮਲੋਹ, ਅਤੇ ਰਾਕੇਸ਼ ਕੁਮਾਰ ਪ੍ਰਮੁੱਖ ਹਨ।ਇਸ ਮੌਕੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਵੀ ਮੌਜੂਦ ਰਹੇ।