ਅਕਾਲੀ ਦਲ ਨੇ ਸਰਕਲ ਖੇੜਾ ਤੇ ਮੰਡੋਫਲ ਦੇ ਪ੍ਰਧਾਨ ਨਿਯੁਕਤ ਕੀਤੇ
ਅਕਾਲੀ ਦਲ ਨੇ ਸਰਕਲ ਖੇੜਾ ਤੇ ਮੰਡੋਫਲ ਦੇ ਪ੍ਰਧਾਨ ਨਿਯੁਕਤ ਕੀਤੇ
Publish Date: Fri, 06 Nov 2026 04:38 PM (IST)
Updated Date: Fri, 06 Nov 2026 04:41 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਫਤਹਿਗੜ੍ਹ ਸਾਹਿਬ ਦੇ ਸਰਕਲ ਖੇੜਾ ਤੇ ਮੰਡੋਫਲ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪਤਨੀ ਰਵਿੰਦਰ ਕੌਰ ਭੁੱਟਾ ਨੇ ਦੱਸਿਆ ਕਿ ਲਖਵਿੰਦਰ ਕੌਰ ਬਰਾਸ ਨੂੰ ਸਰਕਲ ਖੇੜਾ ਅਤੇ ਹਰਜਿੰਦਰ ਕੌਰ ਨੂੰ ਸਰਕਲ ਮੰਡੋਫਲ ਦਾ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਔਰਤਾਂ ਨੂੰ ਉੱਚ ਅਹੁਦੇ ਦੇ ਕੇ ਮਾਣ ਬਖ਼ਸ਼ਿਆ ਹੈ। ਅਕਾਲੀ ਦਲ ਦੀ ਸਰਕਾਰ ਬਣਾਉਣ ’ਚ ਮਹਿਲਾਵਾਂ ਅਹਿਮ ਯੋਗਦਾਨ ਪਾਉਣਗੀਆਂ ਅਤੇ ਨਵੇਂ ਅਹੁਦੇਦਾਰ ਲੋਕਾਂ ਨੂੰ ਪਾਰਟੀ ਨੀਤੀਆਂ ਨਾਲ ਜੋੜ ਕੇ 2027 ਦੀਆਂ ਚੋਣਾਂ ’ਚ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਲੋਕ ਸਮਝ ਚੁੱਕੇ ਹਨ ਕਿ ਸੂਬੇ ਦਾ ਭਲਾ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ। ਇਸ ਮੌਕੇ ਰਵਿੰਦਰ ਕੌਰ ਭੁੱਟਾ, ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਹਰਭਜਨ ਕੌਰ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ, ਮੀਤ ਪ੍ਰਧਾਨ ਤਰੁਣ ਕੁਮਾਰੀ ਅਤੇ ਸ਼ਹਿਰੀ ਪ੍ਰਧਾਨ ਹਰਵਿੰਦਰ ਕੌਰ ਖ਼ਾਲਸਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।