- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਸਰਕਲ ਪ੍ਰਧਾਨ ਨਿਯੁਕਤ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਅਕਾਲੀ ਦਲ ਦੇ ਅਨੁਸੂਚਿਤ ਜਾਤੀ (ਐੱਸਸੀ) ਵਿੰਗ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਅਜੈਬ ਸਿੰਘ ਤਿੰਬਰਪੁਰ ਨੂੰ ਸਰਕਲ ਭਗੜਾਣਾ, ਦਲਬੀਰ ਸਿੰਘ ਖਾਨਪੁਰ ਨੂੰ ਸਰਕਲ ਫਿਰੋਜ਼ਪੁਰ ਅਤੇ ਹਰਦੀਪ ਸਿੰਘ ਰੁੜਕੀ ਨੂੰ ਸਰਕਲ ਚਨਾਰਥਲ ਕਲਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ ਤੇ ਭਾਈਚਾਰੇ ਦੀਆਂ ਮੁਸ਼ਕਲਾਂ ਹੱਲ ਕਰਨ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਵੇਂ ਆਗੂ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਚੋਣ ਮਨੋਰਥ ਪੱਤਰ ਲਈ ਜ਼ਰੂਰੀ ਸੁਝਾਅ ਇਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ’ਚ ਹਰ ਵਰਗ ਦਾ ਬਰਾਬਰ ਮਾਣ-ਸਤਿਕਾਰ ਹੈ। ਇਸ ਮੌਕੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਰਜਨ ਸਿੰਘ, ਹਲਕਾ ਪ੍ਰਧਾਨ ਦਵਿੰਦਰ ਸਿੰਘ ਬਹਿਲੋਲਪੁਰ, ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਮਨਵੀਰ ਸਿੰਘ ਭੁੱਟਾ, ਮਨਪ੍ਰੀਤ ਸਿੰਘ ਸ਼ਾਹਪੁਰ, ਗੁਰਪ੍ਰੀਤ ਸਿੰਘ ਪੰਜੋਲੀ, ਸੁਰਿੰਦਰ ਸਿੰਘ ਸੋਢੀ, ਤੇਜਿੰਦਰ ਸਿੰਘ ਕੋਹਲੀ, ਗੁਰਮਿੰਦਰ ਸਿੰਘ, ਗੁਰਜੰਟ ਸਿੰਘ ਅਤੇ ਅਮਨਦੀਪ ਸਿੰਘ ਫਾਟਕਮਾਜਰੀ ਹਾਜ਼ਰ ਸਨ।