ਫਤਹਿਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ
ਸ੍ਰੋਮਣੀ ਅਕਾਲੀ ਦਲ ਵੱਲੋਂ ਫਤਹਿਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ
Publish Date: Sun, 12 Apr 2026 05:25 PM (IST)
Updated Date: Mon, 13 Apr 2026 04:07 AM (IST)

ਅਕਾਲੀ ਦਲ ਨੇ ਭੁੱਟਾ ਦੀ ਅਗਵਾਈ ਵਾਲੇ ਵਫਦ ਨੇ ਰਾਜਪਾਲ ਨੂੰ ਦਿੱਤਾ ਮੰਗ-ਪੱਤਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ੍ਰੋਮਣੀ ਅਕਾਲੀ ਦਲ ਨੇ ਫਤਹਿਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇਕ ਮੰਗ ਪੱਤਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਾਲੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਤੋਂ ਇਹ ਮੰਗ ਕੀਤੀ ਕਿ ਫਤਿਹਗੜ ਸਾਹਿਬ ਦੀ ਧਰਤੀ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨਾਲ ਜੁੜੀ ਹੋਈ ਹੈ। ਇਸ ਧਰਤੀ ਤੇ ਵੱਖ-ਵੱਖ ਧਰਮਾਂ ਦੇ ਪਵਿੱਤਰ ਅਸਥਾਨ ਸਥਿਤ ਹਨ, ਜਿਨ੍ਹਾਂ ’ਚ ਮੁਸਲਮਾਨ ਧਰਮ ਨਾਲ ਸਬੰਧਤ ਰੋਜ਼ਾ ਸ਼ਰੀਫ ਤੇ ਜੈਨ ਧਰਮ ਨਾਲ ਸਬੰਧਤ ਚਕਰੇਸ਼ਵਰੀ ਮਾਤਾ ਦਾ ਮੰਦਰ ਤੇ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸਥਾਨ ਵੀ ਸਥਿਤ ਹੈ। ਉਨ੍ਹਾਂ ਕਿਹਾ ਕਿ ਹਰੇਕ ਸਾਲ ਲੱਖਾਂ ਦੀ ਗਿਣਤੀ ਸ਼ਰਧਾਲੂ ਫਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਨਤਮਸਤਕ ਹੋਣ ਲਈ ਆਉਂਦੇ ਹਨ ਇਸ ਲਈ ਇਸ ਸ਼ਹਿਰ ਦੀ ਧਾਰਮਿਕ ਮਹੱਤਤਾ ਨੂੰ ਵੇਖਦੇ ਹੋਏ ਇਸ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ ਚਾਹੀਦਾ ਹੈ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਅਮਰਜੀਤ ਸਿੰਘ ਧਾਰਨੀ ਐੱਸਜੀਪੀਸੀ ਮੈਂਬਰ ਅਵਤਾਰ ਸਿੰਘ ਰਿਆ ਤੋਂ ਇਲਾਵਾ ਹੋਰ ਸੀਨੀਅਰ ਆਗੂ ਮੌਜੂਦ ਸਨ।