- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਫਤਿਹਗੜ੍ਹ ਸਾਹਿਬ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੀ ਮਜ਼ਬੂਤੀ : ਭੁੱਟਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਦੇ ਲੋਕ ਸਮਝਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦਾ ਵਿਕਾਸ ਕਰ ਸਕਦਾ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਸਮਰੱਥਾ ਰੱਖਦਾ ਹੈ। ਲੋਕਾਂ ਦੇ ਇਸ ਵਿਸ਼ਵਾਸ ਕਾਰਨ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ’ਚ ਅਕਾਲੀ ਦਲ ਨੂੰ ਦਿਨੋ-ਦਿਨ ਮਜ਼ਬੂਤੀ ਮਿਲ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਨਰਾਇਣਗੜ੍ਹ ਛੰਨਾ ਵਿਖੇ ਵੱਖ-ਵੱਖ ਪਾਰਟੀਆਂ ਛੱਡ ਕੇ ਭਿੰਦਰ ਸਿੰਘ ਸੰਜੂ ਛੰਨਾ ਦੀ ਅਗਵਾਈ ’ਚ ਅਕਾਲੀ ਦਲ ’ਚ ਸ਼ਾਮਲ ਹੋਏ ਜੀਵਨ ਸਿੰਘ, ਗੁਰਮੀਤ ਸਿੰਘ, ਖੁਸ਼ਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਰਵੀ ਸਿੰਘ, ਮਹਿਰਬਾਨ, ਗੌਰਵ, ਮਨਪ੍ਰੀਤ ਅਤੇ ਕਰਮਜੀਤ ਸਿੰਘ ਦਾ ਸਨਮਾਨ ਕਰਨ ਮੌਕੇ ਕੀਤਾ। ਜ਼ਿਕਰਯੋਗ ਹੈ ਕਿ ਪਿੰਡ ਨਰਾਇਣਗੜ੍ਹ ਛੰਨਾ ਦੇ ਕਈ ਪਰਿਵਾਰ ਅਕਾਲੀ ਦਲ ਐਸਸੀ ਵਿੰਗ ਦੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਮੂਲੇਪੁਰ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਛੱਡ ਕੇ ਸੰਜੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਪਾਰਟੀ ’ਚ ਸ਼ਾਮਲ ਹੋਏ ਆਗੂਆਂ ਦਾ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਕੋਰ ਕਮੇਟੀ ਮੈਂਬਰ ਕਰਮਜੀਤ ਸਿੰਘ ਚਣੋਂ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਮੋਨੂੰ ਜਖਵਾਲੀ, ਹਰਪ੍ਰੀਤ ਸਿੰਘ ਗੁਣੀਆਮਾਜਰਾ, ਰੂਬਲ ਛੰਨਾ, ਆਈਟੀ ਵਿੰਗ ਦੇ ਹਰਸ਼ਦੀਪ ਸਿੰਘ, ਮਨਿੰਦਰ ਸਿੰਘ ਬੁੱਲੇਬਾਸ ਮੁਕੰਦਪੁਰਾ, ਮਹਿਕਪ੍ਰੀਤ ਸਿੰਘ ਬੁੱਲੇਬਾਸ ਮੁਕੰਦਪੁਰਾ, ਗੁਰਮੀਤ ਸਿੰਘ ਛੰਨਾ, ਪਰਮਜੀਤ ਸਿੰਘ, ਨੀਰਜ, ਰਵੀ, ਹਰਦੀਪ ਸਿੰਘ, ਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਮਨਿੰਦਰ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਮਨਜੀਤ ਸਿੰਘ, ਹਰਪ੍ਰੀਤ ਸਿੰਘ, ਲਖਵੀਰ ਸਿੰਘ, ਲਵਪ੍ਰੀਤ ਸਿੰਘ, ਜਸਪਾਲ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਨਲੀਨਾ ਕਲਾਂ ਆਦਿ ਹਾਜ਼ਰ ਸਨ।